April 24, 2026
#ਭਾਰਤ

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ| ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਆਡ-ਈਵਨ ਯੋਜਨਾ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ| ਮੌਸਮ ਸਾਫ ਹੋ ਗਿਆ ਹੈ, ਹੁਣ ਇਸ ਯੋਜਨਾ ਦੀ ਲੋੜ ਨਹੀਂ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਨੂੰ ਲੈ ਕੇ ਵੀ ਗੱਲ ਕੀਤੀ| ਉਨ੍ਹਾਂ ਕਿਹਾ ਕਿ ਪਾਣੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀ ਲੋਕਾਂ ਵਿੱਚ ਡਰ ਪੈਦਾ ਕਰ ਰਹੇ ਹਨ| ਕੇਂਦਰ ਨੇ ਸਿਰਫ 11 ਥਾਵਾਂ ਦੇ ਸੈਂਪਲ ਲਏ| ਦਿੱਲੀ ਦੇ ਕਈ ਇਲਾਕਿਆਂ ਵਿੱਚ ਸੀਵਰ ਦੀ ਪਾਈਪ ਲਾਈਨ ਪਾ ਦਿੱਤੀ ਗਈ ਹੈ|