ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ
ਅਮਲੋਹ – ਦੇਸ਼ ਭਗਤ ਗਲੇਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲੈਂਦੇ ਹੋਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਖੇਡਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਵਿਚ ਸ਼ਾਨਦਾਰ ਪ੍ਰਤਿਭਾ ਮੌਜੂਦ ਹੈ, ਜ਼ਰੂਰਤ ਕੇਵਲ ਉਨ੍ਹਾਂ ਦਾ ਯੋਗ ਮਾਰਗ ਦਰਸ਼ਨ ਕਰਨ ਅਤੇ ਸਿਖਲਾਈ ਦੇਣ ਦੀ ਹੈ। ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹਨਾਂ ਵਿਚ ਡਿਸਕਸ ਥਰੋ, ਲੰਮੀ ਛਾਲ, ਸ਼ਾਟ ਪੁੱਟ, ਜੈਵਲਿਨ, 200, 400 ਮੀਟਰ ਦੌੜ ਆਦਿ ਸ਼ਾਮਿਲ ਸਨ। ਵਾਇਸ ਪ੍ਰਿੰਸੀਪਲ ਸ਼ਿਆਮਾ ਮਹਿਤਾ ਨੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।






