April 25, 2026
#ਭਾਰਤ

ਭਾਰਤੀ ਅਰਥਚਾਰੇ ਨੂੰ ਆਰ.ਬੀ.ਆਈ ਦਾ ਝਟਕਾ-ਸਿਰਫ਼ 5% ਹੋਵੇਗੀ ਜੀ.ਡੀ.ਪੀ. ਵਾਧਾ ਦਰ

ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਮੀਟਿੰਗ ਵਿੱਚ ਰੈਪੋ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਕੇਂਦਰੀ ਬੈਂਕ ਨੇ ਕੁੱਲ ਘਰੇਲੂ ਉਤਪਾਦਨ ਦਾ ਅਨੁਮਾਨ ਘਟਾ ਦਿੱਤਾ ਹੈ। ਰੈਪੋ ਦਰ 5.15 ਫ਼ੀ ਸਦੀ ਉੱਤੇ ਬਰਕਰਾਰ ਹੇਗੀ। ਤਿੰਨ ਦਸੰਬਰ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਸੀ ਤੇ ਅੱਜ ਪੰਜ ਦਸੰਬਰ ਨੂੰ ਰੈਪੋ ਰੇਟ ਦਾ ਐਲਾਨ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕੇਂਦਰੀ ਬੈਂਕ ਪ੍ਰਚੂਨ ਮਹਿੰਗਾਈ ਨੂੰ ਧਿਆਨ ‘ਚ ਰੱਖਦਿਆਂ ਪ੍ਰਮੁੱਖ ਨੀਤੀਗਤ ਦਰਾਂ ਬਾਰੇ ਫ਼ੈਸਲਾ ਲੈਂਦਾ ਹੈ। ਇਸ ਵਰ੍ਹੇ ਰੈਪੋ ਦਰ ਵਿੱਚ ਕੁੱਲ 135 ਆਧਾਰ ਅੰਕਾਂ ਦੀ ਕਟੌਤੀ ਹੋਈ ਹੈ। 9 ਸਾਲਾਂ ਵਿੱਚ ਪਹਿਲੀ ਵਾਰ ਰੈਪੋ ਰੇਟ ਇੰਨਾ ਘੱਟ ਹੈ।@