April 21, 2026
#ਪੰਜਾਬ #ਭਾਰਤੀ ਡਾਇਸਪੋਰਾ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 12 ਮੈਂਬਰੀ ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਉਚੇਚੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਮਹੇਸਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਉਪਿੰਦਰਜੀਤ ਕੌਰ, ਬੀਬੀ ਜਗੀਰ ਕੌਰ, ਗੁਲਜਾਰ ਸਿੰਘ ਰਾਣੀਕੇ ਅਤੇ ਬਲਦੇਵ ਸਿੰਘ ਮਾਨ ਦੇ ਨਾਮ ਸ਼ਾਮਲ ਹਨ।