April 25, 2026
#ਭਾਰਤ

ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਸੂਬੇ ‘ਚ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਰਾਜ ਦੇ ਪੰਜ ਜਿਲਿਆਂ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕਰਨਾਲ ਅਤੇ ਕੁਰੂਕਸ਼ੇਤਰ ਵਿਚ ਪਾਇਲਟ ਆਧਾਰ ‘ਤੇ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ। ਮੁੱਖ ਮੰਤਰੀ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਨਾਲ ਸਬੰਧਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ? ਮੀਟਿੰਗ ਵਿਚ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜਿਰ ਸਨ। ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਿਲਾ ਸਪੈਸ਼ਲ ਬੱਸ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸ਼ੁਰੂ ਕੀਤੀ ਜਾ ਰਹੀ ਹੈ? ਉਨਾਂ ਦਸਿਆ ਕਿ ਅਜਿਹੀ ਹਰ ਬੱਸ ਵਿਚ ਪੁਲਿਸ ਦੀ ਮਹਿਲਾ ਕਾਸਟੇਬਲ ਵੀ ਤੈਨਾਤ ਰਹੇਗੀ, ਤਾਂ ਜੋ ਅਸਮਾਜਿਕ ਤੱਤਾਂ ‘ਤੇ ਨਿਗਰਾਨੀ ਰੱਖੀ ਜਾ ਸਕੇ? ਉਨਾਂ ਕਿਹਾ ਕਿ ਸ਼ੁਰੂਆਤ ਵਿਚ ਵਿਦਿਆਰਥਣਾਂ ਨੂੰ ਲਿਜਾਉਣ ਤੇ ਲਿਆਉਣ ਲਈ ਉੱਚ ਸਿੱਖਿਆ ਕੇ ਕੁਝ ਵਿਦਿਅਕ ਸੰਸਥਾਨਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਬਾਅਦ ਵਿਚ ਇਸ ਯੋਜਨਾ ਦੇ ਤਹਿਤ ਹੋਰ ਵਿਦਿਅਕ ਸੰਸਥਾਨਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ? ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ ਬੱਸਾਂ ਦੇ ਰੂਟਾਂ ਨੂੰ ਇਸ ਤਰਾਂ ਨਾਲ ਤਿਆਰ ਕਰਨ ਕਿ ਸਮਾਂ ਅਤੇ ਬੱਸਾਂ ਦਾ ਸਹੀ ਵਰਤੋਂ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਉਹ ਹਰੇਕ ਜਿਲੇ ਵਿਚ ਰੂਟ ਤਿਆਰ ਕਰਦੇ ਸਮੇਂ ਹਰੇਕ ਜਿਲਾ ਦੇ ਸੀਨੀਅਰ ਅਧਿਕਾਰੀ ਨੂੰ ਨੋਡਲ ਅਧਿਕਾਰੀ ਵੱਜੋਂ ਨਾਮਜਦ ਕਰਨ ਤਾਂ ਜੋ ਉਹ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਵਹਿ ਕੇ ਸਹੀ ਅਤੇ ਵਧੀਆ ਰੂਟ ਤਿਆਰ ਕਰ ਸਕੇ? ਉਨਾਂ ਕਿਹਾ ਕਿ ਜਿੱਥੇ ਕਿਧਰੇ ਵੱਡੀ ਬੱਸਾਂ ਦੀ ਲੋਂੜ ਨਹੀਂ ਹੈ, ਉੱਥ ਛੋਟੇ ਵਾਹਨਾਂ ਦੀ ਵਰਤੋਂ ਕਰਕੇ ਵਿਦਿਆਰਥਣਾਂ ਨੂੰ ਸਹੂਲਤ ਮਹੁੱਹਿਆ ਕਰਵਾਈ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਦੇ ਵਿਸਥਾਰ ਲਈ ਸਾਰੇ ਸਬੰਧਤ ਅਧਿਕਾਰੀ ਆਪਸ ਵਿਚ ਤਾਲਮੇਲ ਰੱਖਣ ਅਤੇ ਯੋਜਨਾ ਨੂੰ ਸਫਲ ਕਰਨ ਲਈ ਵਿਚਾਰ-ਵਟਾਂਦਰਾ ਕਰਨ ਤਾਂ ਰਾਜ ਦੀ ਵਿਦਿਆਰਥਣਾਂ ਨੂੰ ਸਿਖਿਆ ਪ੍ਰਾਪਤ ਕਰਨ ਵਿਚ ਕਿਸੇ ਤਰਾਂ ਦੀ ਕੋਈ ਦਿਕੱਤ ਨਾ ਹੋਵੇ? ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦਸਿਆ ਕਿ ਇਸ ਯੋਜਨਾ ਦੇ ਤਹਿਤ ਫਿਲਹਾਲ ਕਾਲਜ ਅਤੇ ਯੂਨੀਵਰਸਿਟੀ ਦੀ ਵਿਦਿਆਰਥਣਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ, ਲੇਕਿਨ ਬਾਅਦ ਵਿਚ ਹੋਰ ਉੱਚ ਵਿਦਿਅਕ ਸੰਸਥਾਨਾਂ ਦੀ ਵਿਦਿਆਰਥਣਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਸਿਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਆਪਣੇ-ਆਪਣੇ ਵਿਭਾਗਾਂ ਦੇ ਸਬੰਧ ਵਿਚ ਇਕ ਯੋਜਨਾਂ ਨਾਲ ਸਬੰਧਤ ਕੰਮ ਤਰੱਕੀ ਦੀ ਜਾਣਕਾਰੀ ਦਿੱਤੀ, ਜਿਸ ‘ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿਚ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਵੀ.ਊਮਾਸ਼ੰਕਰ, ਡਿਪਟੀ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸ.ਐਨ.ਰਾਏ, ਉੱਚੇਰੀ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਅੰਕੁਰ ਗੁਪਤਾ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰ ਸਨ।