ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ
ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਰ ਸਟਾਲ ਦਾ ਦੌਰਾ
ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਏ ਗਏ 6ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਸੀਮਾ ਸੁਰੱਖਿਆ ਬਲ, ਕੇਂਦਰੀ ਰਿਜਰਵ ਪੁਲਿਸ ਫੋਰਸ ਅਤੇ ਭਾਰਤੀ ਫੌਜ ਵਲੋਂ ਲਗਾਏ ਗਏ ਸਟਾਲਾਂ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਪਣੇ ਵੱਖ ਆਕਸ਼ਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ 72 ਸਟਾਲ ਲਗਾਏ ਗਏ ਹਨ।ਇਸ ਮੌਕੇ ਵਿਦਿਆਰਥੀਆਂ ਵਲੋਂ ਸੀਮਾ ਸੁਰੱਖਿਆ ਬਲਾਂ, ਸੀ.ਆਰ.ਪੀ.ਐਫ. ਅਤੇ ਭਾਰਤੀ ਫੌਜ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਸੁਰੱਖਿਆ ਬਲਾਂ ਵਿੱਚ ਸਿਪਾਹੀ ਤੋਂ ਅਫ਼ਸਰ ਰੈਂਕ ਤੱਕ ਦੀ ਭਰਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ।ਇਸ ਮੌਕੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਮੌਜੂਦ ਸਨ ਵਲੋਂ ਹਰ ਸਟਾਲ ਦਾ ਦੌਰਾ ਕੀਤਾ ਗਿਆ ਅਤੇ ਬੀ.ਐਸ.ਐਫ., ਸੀ.ਆਰ.ਪੀ.ਐਫ. ਅਤੇ ਭਾਰਤੀ ਫੌਜ ਵਲੋਂ ਲਗਾਈ ਗਈ ਹਥਿਆਰਾਂ ਦੀ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਗਈ ਅਤੇ ਨੌਜਵਾਨਾਂ ਵਿਦਿਆਰਥੀਆਂ ਨੂੰ ਸੁਰੱਖਿਆ ਬਲਾਂ ਵਿੱਚ ਰੋਜ਼ਗਾਰ ਦੀਆਂ ਸੰਭਾਨਾਵਾਂ ਸਬੰਧੀ ਸਹੀ ਸੇਧ ਪ੍ਰਦਾਨ ਕੀਤੀ ਗਈ। ਉਨ੍ਹਾਂ ਵਲੋਂ ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਅਪਣੀ ਰੂਚੀ ਅਨੁਸਾਰ ਸਹੀ ਕਿੱਤੇ ਅਤੇ ਉਚੇਰੀ ਪੜ੍ਹਾਈ ਦੀ ਚੋਣ ਵਿੱਚ ਸਹੀ ਮਾਰਗ ਦਰਸ਼ਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਪਾਰਕ ਮੇਲੇ ਨੂੰ ਕਰਵਾਇਆ ਜਾ ਰਿਹਾ ਹੈ।






