Skip to content

ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ

Share this story

ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਹੁਸ਼ਿਆਰਪੁਰ – ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇਕ ਉਸਾਰੂ ਮਾਹੌਲ ਸਿਰਜਿਆ ਗਿਆ ਹੈ, ਜਿਸ ਤਹਿਤ ਹਰੇਕ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਤੋਂ ਇਲਾਵਾ ਗਰੀਬ ਵਰਗ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ।।ਇਸ ਤੋਂ ਇਲਾਵਾ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮ ਤਹਿਤ ਦਿੱਤੀ ਜਾਂਦੀ ਪੈਨਸ਼ਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਿਥੇ ਹੋਰ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਥੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਜਾਵੇਗਾ। ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜੇਤੂ ਟੀਮ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਜ਼ਿਲਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਅਰਜੁਨ ਐਵਾਰਡੀ ਸ੍ਰੀ ਗੁਰਦੇਵ ਸਿੰਘ, ਜ਼ਿਲਾ ਪ੍ਰਧਾਨ ਯੂਥ ਸਪੋਰਟਸ ਕਲੱਬ ਨੰਗਲ ਖਿਲਾੜੀਆਂ ਸ੍ਰੀ ਨਵਨੀਤ ਭਾਰਦਵਾਜ, ਸਕੱਤਰ ਸ੍ਰੀ ਜੀ.ਸੀ. ਭਾਰਦਵਾਜ, ਵਾਈਸ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ੍ਰੀਮਤੀ ਮਨਪ੍ਰੀਤ ਕੌਰ, ਸਰਪੰਚ ਸ੍ਰੀਮਤੀ ਵੰਦਨਾ ਦੇਵੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Share this story
WRITTEN BY

BREAKING