May 4, 2026
#ਭਾਰਤ

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਜੰਮੂ – ਨਵੇਂ ਸਾਲ ਮੌਕੇ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਅੱਜ ਹਥਿਆਰਬੰਦ ਪਾਕਿਸਤਾਨੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੂੰ ਖਾਰੀ ਥਰਯਾਟ ਜੰਗਲ ਵਿੱਚ ਉਸ ਸਮੇਂ ਰੋਕਿਆ ਗਿਆ, ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ|ਜੰਮੂ ਵਿੱਚ ਭਾਰਤੀ ਫੌਜ ਦੇ ਜਨ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਇਕ ਬਿਆਨ ਵਿੱਚ ਦੱਸਿਆ ਕਿ ਨੌਸ਼ੇਰਾ ਸੈਕਟਰ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਉਹਨਾਂ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਫੌਜੀਆਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਭਿਆਨਕ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ ਹੋ ਗਏ|