Skip to content

ਕਿਸਾਨ ਯੂਨੀਅਨ ਵੱਲੋਂ ਥਾਣੇ ਅੱਗੇ ਧਰਨਾ

Share this story

ਭਵਾਨੀਗੜ੍ਹ -ਪਰਾਲੀ ਸਾੜਨ ਸੰਬੰਧੀ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਚੋਂ ਕਿਸਾਨ ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਧਰਨੇ ਵਿੱਚ ਸ਼ਾਮਲ ਹੋਣਾ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਲੰਗਰ ਦੀ ਤਿਆਰੀ ਲਈ ਰਾਸ਼ਨ ਅਤੇ ਹੋਰ ਸਮਾਨ ਵੀ ਨਾਲ ਲਿਆਂਦਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਸਾੜਨ ਸੰਬੰਧੀ ਕਿਸਾਨਾਂ ਤੇ ਪਰਚੇ ਦਰਜ ਕੀਤੇ ਗਏ ਸਨ ਅਤੇ ਕਈ ਕਿਸਾਨਾਂ ਦੀਆਂ ਕੰਬਾਈਨਾਂ ਅਤੇ ਟ੍ਰੈਕਟਰ ਵਗੈਰਾ ਵੀ ਜ਼ਬਤ ਕਰ ਲਏ ਗਏ ਸਨ। ਜਿਸ ਸੰਬੰਧੀ ਜਥੇਬੰਦੀ ਦੇ ਆਗੂਆਂ ਵੱਲੋਂ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ ਸੀ ਜਿਸ ਵਿੱਚ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਾਧਨ ਵੀ ਵਾਪਸ ਕਰ ਦਿੱਤੇ ਜਾਣਗੇ ਪਰ ਹਾਲੇ ਤੱਕ ਦਿਵਾਏ ਗ?ੇ ਭਰੋਸੇ ਦਾ ਕੋਈ ਵੀ ਸਿੱਟਾ ਨਹੀਂ ਨਿਕਲਿਆ ਜਿਸ ਤੋਂ ਤਹਿ ਹੁੰਦਾ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ ਜਿਸ ਕਰਕੇ ਅੱਜ ਭਵਾਨੀਗੜ੍ਹ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਾ ਪਿਆ ਹੈ। ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ 11 ਕੰਬਾਈਨਾਂ ਤੇ ਹੋਰ ਸਾਧਨ ਵੀ ਜ਼ਬਤ ਕੀਤੇ ਗਏ ਹਨ ਜਿਨ੍ਹਾਂ ਵਿਚ ਬਲਾਕ ਭਵਾਨੀਗੜ੍ਹ ਚੋਂ ਬਖੋਪੀਰ ਦੇ ਕਿਸਾਨ ਹਰਦੇਵ ਸਿੰਘ ਤੇ ਨਰੰਜਣ ਸਿੰਘ ਦੀ ਕੰਬਾਈਨ ਭਵਾਨੀਗੜ੍ਹ ਥਾਣੇ ਵਿਚ ਬੰਦ ਹੈ। ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਬਲਕਿ ਮਜਬੂਰੀ ਹੈ। ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਅੱਜ ਤੱਕ ਕੋਈ ਵੀ ਠੋਸ ਹੱਲ ਉਪਲਬਧ ਨਹੀਂ ਕਰਵਾਇਆ ਗਿਆ। ਸਰਕਾਰ ਚਾਹੇ ਤਾਂ ਝੋਨੇ ਦੀ ਪਰਾਲੀ ਨੂੰ ਕੀਮਤੀ ਚੀਜ਼ਾਂ ਬਣਾਉਣ ਲਈ ਵਰਤ ਸਕਦੀ ਹੈ ਪਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ ਹੋਣ ਕਰਕੇ ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨਾਂ ਦੀਆਂ ਜ਼ਬਤ ਕੀਤੀਆਂ ਕੰਬਾਈਨਾਂ ਤੇ ਹੋਰ ਸਾਧਨਾਂ ਨੂੰ ਤੁਰੰਤ ਵਾਪਸ ਕੀਤਾ ਜਾਵੇ। ਘਰਾਚੋਂ ਮੰਡੀ ਵਿੱਚ ਝੋਨੇ ਦੀ ਪਰਾਲੀ ਸਾੜਨ ਸੰਬੰਧੀ ਲੱਗੇ ਮੋਰਚੇ ਵਿਚ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਤੋਂ ਬਿਨਾਂ ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਵਿਚ ਪਿੰਡ ਪੰਨਵਾਂ ਚ ਹੋਈ ਚੋਰੀ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਕਾਰਨ ਪਰਿਵਾਰ ਮਾਨਸ਼ਿਕ ਪੀੜਾ ਚੋਂ ਗੁਜ਼ਰ ਰਿਹਾ ਹੈ।ਅੰਤ ਵਿੱਚ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਹੁਣ ਵੀ ਟਾਲ ਮਟੋਲ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਾਭ ਸਿੰਘ ਖੁਰਾਣਾ, ਜਿੰਦਰ ਸਿੰਘ ਘਰਾਚੋਂ, ਰਘਬੀਰ ਸਿੰਘ ਘਰਾਚੋਂ, ਜੱਸੀ ਨਾਗਰਾ, ਜਸਵੀਰ ਸਿੰਘ ਗੱਗੜਪੁਰ, ਗੁਰਦੇਵ ਸਿੰਘ ਆਲੋਅਰਖ, ਨਿਰਭੈ ਸਿੰਘ ਤੇ ਜੋਗਿੰਦਰ ਸਿੰਘ ਆਲੋਅਰਖ, ਜਗਤਾਰ ਸਿੰਘ ਲੱਡੀ, ਸੁਖਵਿੰਦਰ ਸਿੰਘ ਬਲਿਆਲ, ਅਮਰਪ੍ਰੀਤ ਸਿੰਘ ਗੋਲਡੀ, ਗਮਦੂਰ ਸਿੰਘ, ਆਦਿ ਆਗੂ ਹਾਜਰ ਸਨ। ਇਸ ਤੋਂ ਇਲਾਵਾ ਇਨਕਲਾਬੀ ਗੀਤਕਾਰ ਮਿੱਠੂ ਸਿੰਘ ਕਿਲ੍ਹਾਭਰੀਆਂ ਵਿਸ਼ੇਸ਼ ਤੌਰ ‘ਤੇ ਪਹੁੰਚੇ।

Share this story
WRITTEN BY

BREAKING