Skip to content

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ

Share this story

ਸੁਖਬੀਰ ਬਾਦਲ ਵੱਲੋਂ ਸ਼ਰਨਜੀਤ ਢਿੱਲੋਂ ਨਵੇਂ ਵਿਧਾਇਕ ਦਲ ਨੇਤਾ ਨਿਯੁਕਤ

ਚੰਡੀਗੜ੍ਹ – ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ‘ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ਵਿਚੋਂ ਸਭ ਤੋਂ ਅਹਿਮ ਫੈਸਲਾ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਸ਼੍ਰ੍ਰੋਮਣੀ ਅਕਾਲੀ ਦਲ ‘ਚੋ ਅਸਤੀਫ਼ਾ ਮਨਜ਼ੂਰ ਕਰਨਾ ਹੈ। ਪਰਮਿੰਦਰ ਢੀਂਡਸਾ ਵਿਧਾਇਕ ਦਲ ਦੇ ਨੇਤਾ ਵੱਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ‘ਤੇ ਸ਼ਰਨਜੀਤ ਢਿੱਲੋਂ ਵਿਧਾਇਕ ਦਲ ਦੇ ਆਗੂ ਹੋਣਗੇ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ। ਇਸ ਬੈਠਕ ‘ਚ ਕਈ ਹੋਰ ਗੰਭੀਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ ਤੇ ਕਰੜਾ ਰੁਖ਼ ਅਖ਼ਤਿਆਰ ਕਰਨ ਦੀ ਗੱਲ ਕੀਤੀ ਗਈ। ਬੈਠਕ ‘ਚ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦਰ ਦਾ ਸ਼ਤਾਬਦੀ ਸਮਾਗਮ ਬਾਰੇ ਗੱਲ ਕੀਤੀ ਗਈ। ਇਹ ਸਮਾਗਮ ਅਪ੍ਰੈਲ ‘ਚ ਸ਼ੁਰੂ ਹੋਵੇਗਾ ਜਿਸ ਨੂੰ ਐਸਜੀਪੀਸੀ ਤੇ ਅਕਾਲੀ ਦਲ ਵੱਡੇ ਪੱਧਰ ‘ਤੇ ਮਨਾਵੇ। ਚੀਮਾ ਨੇ ਸੁਖਜਿੰਦਰ ਰੰਧਾਵਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ‘ਤੇ ਕੀਤੀ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਕੋਰ ਕਮੇਟੀ ‘ਚ ਚੀਮਾ ਨੇ ਸੂਬੇ ਤੋਂ ਬਾਹਰ ਸਿੱਖਾਂ ਨਾਲ ਹੋ ਰਹੇ ਵਤੀਰੇ ‘ਤੇ ਵੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਕ ਪਾਸੇ ਮੱਧ ਪ੍ਰਦੇਸ਼ ‘ਚ ਕਮਲਨਾਥ ਸਰਕਾਰ ਨੇ ਸਿੱਖਾਂ ਦੇ ਘਰ ਉਜਾੜ ਦਿੱਤੇ ਤੇ ਦੂਜੇ ਪਾਸੇ ਯੂਪੀ ‘ਚ ਸਿੱਖਾਂ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਕਰਕੇ ਸਿੱਖਾਂ ‘ਤੇ ਕੇਸ ਦਰਜ ਕੀਤਾ ਗਿਆ। ਉਨ੍ਹਾਂ ਨੇ ਇਨ੍ਹਾਂ ਸਭ ਮੁੱਦਿਆਂ ਨੂੰ ਕੇਂਦਰ ਸਰਕਾਰ ਕੋਲ ਚੁੱਕਣ ਦੀ ਗੱਲ ਵੀ ਕੀਤੀ। ਇਸ ਤੋਂ ਇਲਾਵਾ ਦਲਜੀਤ ਚੀਮਾ ਸੂਬਾ ਸਰਕਾਰ ‘ਤੇ ਤਨਜ਼ ਕਰਨਾ ਨਹੀਂ ਭੁੱਲੇ। ਉਨ੍ਹਾਂ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ‘ਚ ਅਮਨ ਸ਼ਾਂਤੀ ਦੀ ਸਥਿਤੀ ਵਿਗੜ ਰਹੀ ਹੈ, ਬਿਜਲੀ ਬਿੱਲ ਮਹਿੰਗੇ ਹੋ ਰਹੇ ਹਨ ਤੇ ਕਾਂਗਰਸ ਸਰਕਾਰ ਨੇ ਤਿੰਨ ਸਾਲਾ ‘ਚ ਜਨਤਾ ਨੂੰ ਕੀਤੇ ਵਾਅਦਿਆਂ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ 2 ਫਰਵਰੀ ਨੂੰ ਸੰਗਰੂਰ ‘ਚ ਤੇ ਹੋਰ ਕਈ ਜ਼ਿਲ੍ਹਿਆਂ ‘ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।

Share this story
WRITTEN BY

BREAKING