ਜੇ. ਐਨ. ਯੂ ਹਿੰਸਾ ਮਾਮਲੇ ਦੀ ਹੋਵੇ ਨਿਆਇਕ ਜਾਂਚ : ਸੋਨੀਆ ਗਾਂਧੀ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਵਿੱਚ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਅੱਜ ਨਰਿੰਦਰ ਮੋਦੀ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਹੈ| ਸੋਨੀਆ ਗਾਂਧੀ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਸੁਤੰਤਰ ਨਿਆਇਕ ਜਾਂਚ ਹੋਣੀ ਚਾਹੀਦੀ ਹੈ| ਉਨ੍ਹਾਂ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਵਿਚ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਆਵਾਜ਼ ਹਰ ਦਿਨ ਦਬਾਈ ਜਾ ਰਹੀ ਹੈ| ਭਾਰਤ ਦੇ ਨੌਜਵਾਨਾਂ ਤੇ ਭਿਆਨਕ ਢੰਗ ਨਾਲ ਹਿੰਸਾ ਕੀਤੀ ਗਈ ਅਤੇ ਅਜਿਹੇ ਕਰਨ ਵਾਲੇ ਗੁੰਡਿਆਂ ਨੂੰ ਸੱਤਾਧਾਰੀ ਮੋਦੀ ਸਰਕਾਰ ਵਲੋਂ ਉਕਸਾਇਆ ਗਿਆ ਹੈ| ਇਹ ਹਿੰਸਾ ਨਿਖੇਧੀਯੋਗ ਅਤੇ ਅਸਵੀਕਾਰ ਹੈ| ਨਿਖੇਧੀ ਕਿਹਾ ਕਿ ਪੂਰੇ ਭਾਰਤ ਵਿਚ ਸਿੱਖਿਅਕ ਸੰਸਥਾਵਾਂ ਅਤੇ ਕਾਲਜਾਂ ਵਿੱਚ ਭਾਜਪਾ ਸਰਕਾਰ ਤੋਂ ਸਹਿਯੋਗ ਪ੍ਰਾਪਤ ਸ਼ਰਾਰਤੀ ਅਨਸਰ ਅਤੇ ਪੁਲੀਸ ਰੋਜ਼ਾਨਾ ਹਮਲੇ ਕਰ ਰਹੀ ਹੈ| ਅਸੀਂ ਇਸ ਹਮਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਨਿਆਇਕ ਜਾਂਚ ਦੀ ਮੰਗ ਕਰਦੇ ਹਾਂ| ਜੇ. ਐਨ. ਯੂ. ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਹਮਲੇ ਇਸ ਗੱਲ ਦਾ ਨਤੀਜਾ ਹੈ ਕਿ ਇਹ ਸਰਕਾਰ ਵਿਰੋਧ ਦੇ ਹਰ ਸੁਰ ਨੂੰ ਦਬਾਉਣ ਲਈ ਕਿਸੇ ਵੀ ਹੱਦ ਤਕ ਜਾਵੇਗੀ| ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ|






