ਇਸਲਾਮਾਬਾਦ – ਪਾਕਿਸਤਾਨ ਦੇ ਨਨਕਾਣਾ ਸਾਹਿਬ ‘ਚ ਹਿੰਸਾ ਦੀ ਧਮਕੀ ਦੇਣ ਵਾਲਾ ਸ਼ਖ਼ਸ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਘੱਟ ਗਿਣਤੀ ਸਿੱਖ ਭਾਈਚਾਰੇ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਚਿਸ਼ਤੀ ਦੀ ਅਗਵਾਈ ਹੇਠ ਕੁਝ ਲੋਕਾਂ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ‘ਤੇ ਪੱਥਰਬਾਜ਼ੀ ਕੀਤੀ ਸੀ ਅਤੇ ਸਿੱਖ ਭਾਈਚਾਰੇ ਖਿਲਾਫ ਜ਼ਹਿਰ ਉਗਲਿਆ ਸੀ। ਬਾਅਦ ਵਿੱਚ ਭਾਵੇਂ ਉਸ ਨੇ ਮੁਆਫੀ ਮੰਗ ਲਈ, ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਸ੍ਰੀ ਨਨਕਾਣਾ ਸਾਹਿਬ ਹਮਲੇ ਦਾ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ


