May 6, 2026

ਟਰੱਕ-ਮੋਟਰਸਾਈਕਲ ਦੀ ਟੱਕਰ ‘ਚ ਇਕ ਦੀ ਮੌਤ, ਇਕ ਜ਼ਖਮੀ

ਜੈਤੋ -ਟਰੱਕ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਮੌਤ ਤੇ ਇਕ ਜ਼ਖਮੀ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ। ਜਾਣਕਾਰੀ ਅਨੁਸਾਰ ਜੈਤੋ-ਬਿਸ਼ਨੰਦੀ ਰੋੜ ਤੇ ਸਵੇਰੇ 10 ਵਜੇ ਦੇ ਕਰੀਬ ਟਰੱਕ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਅਮਨਦੀਪ ਸਿੰਘ 25 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕੀੜਿਆਂ ਵਾਲੀ ਜ਼ਿਲਾ ਫਾਜ਼ਿਲਕਾ ਦੀ ਮੌਤ ਹੋ ਗਈ ਅਤੇ ਹਰਦੀਪ ਸਿੰਘ ਪੁੱਤਰ ਬਿੰਦਰ ਸਿੰਘ ਪਿੰਡ ਬਿਸ਼ਨੰਦੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆਂ। ਘਟਨਾ ਸਥਾਨ ਤੋਂ ਟਰੱਕ ਡਰਾਇਵਰ ਫ਼ਰਾਰ ਹੋ ਗਿਆ। ਸੂਚਨਾ ਮਿਲਣ ਤੇ ਪਹੁੰਚੇ ਸਹਾਰਾ ਕਲੱਬ ਜੈਤੋ ਟੀਮ ਦੇ ਮੈਂਬਰ ਸਵਰਨ ਸਿੰਘ ਨੇ ਘਟਨਾਂ ਸਥਾਨ ਤੇ ਪਹੁੰਚ ਕੇ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਵਿਚ ਪਹੁੰਚਿਆ ਅਤੇ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਅਮਨਦੀਪ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਦੂਸਰਾ ਹਰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮ੍ਰਿਤਕ ਅਮਨਦੀਪ ਸਿੰਘ ਆਪਣੀ ਰਿਸ਼ਤੇਦਾਰੀ ਵਿਚ ਮਿਲਣ ਲਈਆਇਆ ਹੋਇਆ ਸੀ। ਘਟਨਾ ਸਥਾਨ ਤੇ ਪਹੁੰਚ ਪੁਲਿਸ ਪਾਰਟੀ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ।