Skip to content

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Share this story

ਰੋਮ – ਇਟਲੀ ਦੇ ਵਿਚੈਂਸਾ ਜਿਲ੍ਹੇ ਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਵਿਖੇ ਦਸ਼ਮ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵਨਾ ਸਾਹਿਤ ਮਨਾਇਆ ਗਿਆ।ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।ਪ੍ਰਸਿੱਧ ਢਾਡੀ ਭਾਈ ਸੁਖਨਿਰੰਜਨ ਸਿੰਘ ਸੁਮਨ ਮੁਲਾਂਪੁਰ ਵਾਲਿਆਂ ਦੇ ਢਾਡੀ ਜਥੇ ਦੁਆਰਾ ਸ਼ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੇਰਨਾਮਈ ਜੀਵਨ,ਉਨਾਂ੍ਹ ਦੁਆਰਾ ਖਾਲਸਾ ਪੰਥ ਦੀ ਸਾਜਨਾ ਅਤੇ ਗੁਰੂ ਜੀ ਦੁਆਰਾ ਹੱਕ ਸੱਚ ਲਈ ਜੁਲਮ ਦੇ ਖਿਲਾਫ ਲੜੀਆਂ ਗਈਆਂ ਲੜਾਈਆਂ ਨਾਲ਼ ਸਬੰਧਿਤ ਇਤਿਹਾਸਕ ਪ੍ਰਸੰਗ ਢਾਡੀ ਵਾਰਾਂ ਰਾਹੀ ਸੁਣਾਏ ਗਏ।ਇਸ ਮੌਕੇ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਢਾਡੀ ਜਥੇ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਵੱਖ ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਚ ਸੰਗਤ ਨੇ ਸ਼ਿਰਕਤ ਕੀਤੀ।

Share this story
WRITTEN BY

BREAKING