ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਟ੍ਰੈਵਲ ਐਡਵਾਜ਼ਰੀ ਜਾਰੀ
ਨਵੀਂ ਦਿੱਲੀ – ਅਮਰੀਕਾ ਅਤੇ ਇਰਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਜ਼ਰੀ ਜਾਰੀ ਕੀਤੀ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਹੈ ਕਿ ਜੇ ਬਹੁਤ ਜਰੂਰੀ ਨਹੀਂ ਤਾਂ ਇਰਾਕ ਜਾਣ ਤੋਂ ਬਚੋ| ਇਸ ਤੋਂ ਇਲਾਵਾ ਰਵੀਸ਼ ਕੁਮਾਰ ਨੇ ਉੱਥੇ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ|ਉਹਨਾਂ ਕਿਹਾ, ”ਇਰਾਕ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਗਲੀ ਨੋਟੀਫਿਕੇਸ਼ਨ ਤੱਕ ਇਰਾਕ ਦੀ ਹਰ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ| ਇਰਾਕ ਵਿੱਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ|”






