May 6, 2026

19, 20 ਅਤੇ 21 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਸਿਵਲ ਸਰਜਨ ਮਾਨਸਾ

ਮਾਨਸਾ -ਸਿਹਤ ਵਿਭਾਗ ਵੱਲੋਂ 19 ਜਨਵਰੀ 2020 ਨੂੰ ਹੋਣ ਵਾਲੇ ਨੈਸ਼ਨਲ ਪੋਲੀਓ ਰਾਊਂਡ ਸਬੰਧੀ ਵਰਕਸ਼ਾਪ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿੱਥੇ ਡਾ. ਵਿਕਰਮ ਗੁਪਤਾ ਸਰਵੇਲੈਂਸ ਮੈਡੀਕਲ ਅਫ਼ਸਰ ਵਿਸ਼ਵ ਸਿਹਤ ਸੰਗਠਨ ਦੇ ਨੁਮਾਇੰਦੇ ਵਜੋਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਪਲਸ ਪੋਲੀਓ ਦਾ ਕੌਮੀ ਰਾਊਂਡ 19, 20 ਅਤੇ 21 ਜਨਵਰੀ 2020 ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ 73996 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਲਾਜ਼ਮੀ ਪਿਲਾਈਆਂ ਜਾਣ, ਇਸ ਉਮਰ ਪੜਾਅ ਦਾ ਕੋਈ ਵੀ ਬੱਚਾ ਪੋਲੀਓ ਬੂੰਦ ਤੋਂ ਵਾਂਝਾ ਨਾ ਰਹੇ। ਵਰਕਸ਼ਾਪ ਵਿਚ ਜ਼ਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਨੋਡਲ ਅਫ਼ਸਰ, ਸੀ.ਐਚ.ਓ., ਸੁਪਰਵਾਇਜ਼ਰ, ਮੈਡੀਕਲ ਅਫ਼ਸਰ ਅਤੇ ਬਲਾਕਾਂ ਦੇ ਮਾਸ ਮੀਡੀਆ ਅਫ਼ਸਰ ਮੌਜੂਦ ਸਨ।