Skip to content

ਵਿਜੀਲੈਂਸ ਵਲੋਂ ਮੁੱਖ ਲੇਖਾ ਅਧਿਕਾਰੀ 5,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Share this story

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੇਪਸੂ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਤਾਇਨਾਤ ਚੀਫ ਅਕਾਂਉਟਸ ਅਫਸਰ (ਸੀ.ਏ.ਓ) ਭੁਪਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੀ.ਏ.ਓ ਭੁਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਜਨ ਪ੍ਰਤਾਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਲੇਖਾ ਅਫਸਰ ਵਲੋਂ ਉਸ ਦੀ ਟੈਕਸੀ ਦੇ ਕਿਰਾਏ ਦੇ ਬਿਲਾਂ ਦੀ ਅਦਾਇਗੀ ਸਬੰਧੀ ਫਾਈਲਾਂ ਨੂੰ ਪਾਸ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਲੇਖਾ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this story
WRITTEN BY

BREAKING