May 5, 2026
#ਪ੍ਰਮੁੱਖ ਖ਼ਬਰਾਂ #ਭਾਰਤ

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-2 ਜਵਾਨ ਜ਼ਖ਼ਮੀ

ਨਵੀਂ ਦਿੱਲੀ – ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ 2 ਅੱਤਵਾਦੀ ਮਾਰੇ ਗਏ। ਇਸ ਦੌਰਾਨ ਐਸ.ਓ.ਜੀ. ਦੇ 2 ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਉਸ ਦੀ ਘੇਰਾਬੰਦੀ ਕੀਤੀ ਹੋਈ ਹੈ। ਮਾਰੇ ਜਾਣ ਵਾਲੇ ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਹੋਈ ਹੈ।ਇਹ ਮੁਕਾਬਲਾ ਅੱਜ ਮੰਗਲਵਾਰ ਸਵੇਰੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਤਹਿਸੀਲ ਦੇ ਜੈਨਤਰੰਗ ਖਿਰਯੂ ਖੇਤਰ ‘ਚ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੀ.ਆਰ.ਪੀ.ਐਫ, ਐਸ.ਓ.ਜੀ. ਅਤੇ ਸੈਨਾ ਦੇ ਜਵਾਨ ਇਸ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਸੁਰੱਖਿਆ ਬਲਾਂ ਨੂੰ ਦੱਸਿਆ ਗਿਆ ਕਿ ਇਲਾਕੇ ‘ਚ ਤਿੰਨ ਅੱਤਵਾਦੀ ਵੇਖੇ ਗਏ ਹਨ। ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਦੇ ਜਵਾਨ ਇਲਾਕੇ ‘ਚ ਪਹੁੰਚ ਗਏ ਅਤੇ ਉਨ੍ਹਾਂ ਨੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ।ਸੁਰੱਖਿਆ ਬਲਾਂ ਨੂੰ ਨੇੜੇ ਆਉਂਦਾ ਵੇਖ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਅਚਾਨਕ ਹੋਈ ਗੋਲੀਬਾਰੀ ‘ਚ ਐਸ.ਓ.ਜੀ. ਦੇ 2 ਜਵਾਨ ਵੀ ਜ਼ਖਮੀ ਹੋ ਗਏ। ਦੋਵੇਂ ਜ਼ਖ਼ਮੀ ਫੌਜੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।