ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ
ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ,ਅਵਤਾਰ ਬਾਵਾ ਹੈਨਰੀ ਅਤੇ ਚੋਧਰੀ ਸੁਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 8 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁੱਖਤਾ ਪ੍ਰਬੰਧ ਕੀਤੇ ਜਾਣਗੇ.ਇਸ ਸਬੰਧੀ ਫੈਸਲਾ ਵਿਧਾਇਕਾ ਦੇ ਨਾਲ ਨਾਲ ਵੱਖ ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਅਧਿਕਾਰੀਆਂ/ਕਰਮਚਾਰੀਆਂ ਨਾਲ ਪ੍ਰਸ਼ਾਸਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿੱਚ ਲੀਆ ਗਿਆ.ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿਧਾਇਕਾਂ ਨੇ ਕਿਹਾ ਕਿ ਇਹ ਸ਼ੋਭਾ ਯਾਤਰਾ ਸਾਨੂ ਆਪਸੀ ਭਾਈਚਾਰੇ,ਅਮਨ ਅਤੇ ਸ਼ਾਂਤੀ ਦਾ ਸੁਨੇਹਾ ਦਿੰਦੀ ਹੈ,ਜੋ ਕਿ ਗੁਰੂ ਰਵਿਦਾਸ ਜੀ ਦੀਆਂ ਏਹਮ ਸਿਖਿਆਵਾਂ ਵਿੱਚੋਂ ਹਨ.ਉਹਨਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦਾ ਇਹ ਪ੍ਰਕਾਸ਼ ਉਤਸਵ ਸਾਨੂ ਸਾਰਿਆਂ ਨੂੰ ਮਿਲਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਸ਼੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਇਆ ਜਾ ਸਕੇ.ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਇਸ ਸਬੰਧ ਵਿੱਚ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ.ਉਹਨਾਂ ਕਿਹਾ ਕਿ ਇਹ ਪ੍ਰਕਾਸ਼ ਉਤਸਵ ਬੜੇ ਧੂਮ ਧਾਮ ਨਾਲ ਮਨਾਇਆ ਜਾਣਾ ਚਾਹੀਦਾ ਹੈ.ਉਹਨਾਂ ਕਿਹਾ ਕੇ ਇਹ ਸ਼ੋਭਾ ਯਾਤਰਾ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਿਰਕਤ ਕਰਦੇ ਹਨ ਅਤੇ ਸਾਨੂ ਸਾਰਿਆਂ ਨੂੰ ਰਲ ਕਿ ਇਸ ਲਈ ਸੁਚੱਜੇ ਪ੍ਰਬੰਧ ਕਰਨੇ ਚਾਹੀਦੇ ਹਨ.ਉਹਨਾਂ ਕਿਹਾ ਕੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਦੇ ਨਾਲ ਨਾਲ ਸ਼ੋਭਾ ਯਾਤਰਾ ਦੇ ਰੂਟ ਤੇ ਜ਼ਿਲਾ ਪ੍ਰਸ਼ਾਸਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ.ਕਮਿਸ਼ਨਰ ਆਫ ਪੁਲਿਸ ਨੇ ਕਿਹਾ ਕਿ ਇਸ ਸ਼ੋਭਾ ਯਾਤਰਾ ਨੂੰ ਮੁਕੰਮਲ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ.ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦੀ ਇਹ ਨੈਤਿਕ ਜਿੰਮੇਵਾਰੀ ਹੈ ਕਿ ਉਹ ਇਸ ਸਬੰਧ ਵਿਚ ਸਮੁੱਚੇ ਪ੍ਰਬੰਧ ਯਕੀਨੀ ਬਣਾਏ.ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਸ ਸ਼ੋਭਾ ਯਾਤਰਾ ਨੂੰ ਵਧੀਆ ਢੰਗ ਨਾਲ ਨਪੇਰੇ ਚਾੜਣ ਲਈ ਵਚਨਵੱਧ ਹਨ.ਇਸ ਸਬੰਧ ਵਿੱਚ ਹੋਰ ਜਾਣਕਾਰੀ ਦੇਂਦਿਆ ਓਹਨਾ ਕਿਹਾ ਕਿ ਸ਼ੋਭਾ ਯਾਤਰਾ ਨੂੰ ਸੁਚਾਰੂ ਢੰਗ ਨਾਲ ਨਪੀਰੇ ਚਾੜਨ ਲਈ ਆਵਾਜਾਈ ਦੇ ਰਸਤਿਆਂ ਬਦਲਣਾ,ਵਾਹਨਾਂ ਦੀ ਪਾਰਕਿੰਗ,ਸੁਰੱਖਿਆ ਤੇ ਹੋਰ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆ ਸਕੇ।






