Skip to content

ਭਾਈ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

Share this story

ਅੰਮ੍ਰਿਤਸਰ – ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਸੈਂਟਾ ਕਲਾਰਾ ਕਾਉਂਟੀ ਦੇ ਇਕ ਡਿਪਟੀ ਸ਼ੈਰਿਫ ਸ. ਸੁਖਦੀਪ ਸਿੰਘ ਗਿੱਲ ’ਤੇ ਬੰਦੂਕਧਾਰੀਆਂ ਦੁਆਰਾ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਨਸਲੀ ਹਮਲੇ ਘੱਟਗਿਣਤੀਆਂ ਅੰਦਰ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੇ ਹਨ। ਤਾਜ਼ਾ ਘਟਨਾ ’ਚ ਪੁਲਿਸ ਅਧਿਕਾਰੀ ’ਤੇ ਹੋਇਆ ਹਮਲਾ ਹੋਰ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਵੱਸੇ ਹਨ ਉਥੇ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ। ਸਿੱਖ ਸਭ ਦਾ ਸਤਿਕਾਰ ਕਰਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਹੀ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਰਫਿਰੇ ਕਿਸਮ ਦੇ ਲੋਕ ਸਿੱਖ ’ਤੇ ਅਹਿਜੇ ਨਸਲੀ ਹਮਲੇ ਕਰਦੇ ਹਨ। ਅਜਿਹੇ ਹਮਲੇ ਚਿੰਤਾਜਨਕ ਹਨ, ਜਿਸ ਪ੍ਰਤੀ ਸਬੰਧਤ ਦੇਸ਼ਾਂ ਦੀਆਂ ਸਰਕਾਰਾਂ ਨੂੰ ਯੋਗ ਕਾਰਵਾਈ ਕਰਨੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵਿਦੇਸ਼ਾਂ ਵਿਚ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਸੁਚੇਤ ਹੋਣ ਲਈ ਕਹਿੰਦਿਆਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਯੋਗ ਕਦਮ ਚੁੱਕਣ ਲਈ ਕਿਹਾ।

Share this story
WRITTEN BY

BREAKING