May 5, 2026
#ਭਾਰਤ

ਸੁਪਰੀਮ ਕੋਰਟ ਵਲੋਂ ਸ਼ਾਹੀਨ ਬਾਗ ਮਾਮਲੇ ਬਾਰੇ ਸੁਣਵਾਈ ਸੋਮਵਾਰ ਤੱਕ ਮੁਲਤਵੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਵਿੱਚ ਹੋਣ ਵਾਲੇ ਚੋਣਾਂ ਦੇ ਮੱਦੇਨਜ਼ਰ ਸ਼ਾਹੀਨਬਾਗ ਮਾਮਲਿਆਂ ਦੀ ਸੁਣਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ| ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਕੇ.ਐਮ. ਜੋਸੇਫ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਵਕੀਲ ਅਮਿਤ ਸਾਹਨੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਨੰਦ ਕਿਸ਼ੋਰ ਗਰਗ ਦੀ ਪਟੀਸ਼ਨਾਂ ਦੀਆਂ ਸੁਣਵਾਈ ਇਹ ਕਹਿੰਦੇ ਹੋਏ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਕਿ ਉਹ ਇਸ ਮਾਮਲੇ ਵਿੱਚ ਸੁਣਵਾਈ ਉਸ ਦਿਨ ਜ਼ਿਆਦਾ ਬਿਹਤਰ ਤਰੀਕੇ ਨਾਲ ਕਰ ਸਕੇਗੀ| ਸ਼੍ਰੀ ਗਰਗ ਵਲੋਂ ਪੇਸ਼ ਵਕੀਲ ਸ਼ਸ਼ਾਂਕ ਦੇਵ ਸੁਧੀ ਨੇ ਬੈਂਚ ਦੇ ਸਾਹਮਣੇ ਦਲੀਲ ਦਿੱਤੀ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਕੱਲ ਹੋਣੀਆਂ ਹਨ| ਇਸ ਤੇ ਜੱਜ ਕੌਲ ਨੇ ਕਿਹਾ,”ਬਿਲਕੁੱਲ ਸਹੀ ਸਮਝਿਆ ਤੁਸੀਂ| ਇਸ ਲਈ ਸੁਣਵਾਈ ਸੋਮਵਾਰ ਨੂੰ ਹੀ ਹੋਵੇਗੀ|” ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਸ਼ਾਹੀਨ ਬਾਗ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਕਾਰਨ ਦਿੱਲੀ-ਨੋਇਡਾ ਨੂੰ ਜੋੜਨ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲ ਹੋ ਰਹੀ ਹੈ| ਪਟੀਸ਼ਨਾਂ ਵਿੱਚ ਧਰਨਿਆਂ ਅਤੇ ਵਿਰੋਧ ਪ੍ਰਦਰਸ਼ਨਾਂ ਕਾਰਨ ਲੱਗਣ ਵਾਲੀਆਂ ਪਾਬੰਦੀਆਂ ਦੇ ਸੰਬੰਧ ਵਿੱਚ ਵਿਆਪਕ ਅਤੇ ਸੰਪੂਰਨ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਕੀਤੀ ਗਈ ਹੈ|