May 5, 2026
#ਪ੍ਰਮੁੱਖ ਖ਼ਬਰਾਂ #ਭਾਰਤ

ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਹੋਈ ਜਿੱਤ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ| ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ| ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ਕੰਮ ਕਰਨ ਵਾਲਿਆਂ ਦੀ ਜਿੱਤ ਹੋਈ ਹੈ, ਕੰਮ ਨਾ ਕਰਨ ਵਾਲਿਆਂ ਦੀ ਹਾਰ| ਦਿੱਲੀ ਦੀ ਜਨਤਾ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ ਹੈ| ਸਰਕਾਰ ਦਾ ਕੰਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਕਰਨਾ ਹੈ| ਇਸ ਦੇ ਨਾਲ ਹੀ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਕੈਬਨਿਟ ਦੇ ਸਾਰੇ ਮੰਤਰੀ ਕੇਜਰੀਵਾਲ ਨਾਲ 16 ਫਰਵਰੀ ਨੂੰ ਹੀ ਸਹੁੰ ਚੁੱਕਣਗੇ| ਮਨੀਸ਼ ਸਿਸੋਦੀਆ ਨੇ ਇਸ ਦੇ ਨਾਲ ਹੀ ‘ਆਪ’ ਵਿਧਾਇਕ ਦੇ ਕਾਫਿਲੇ ਤੇ ਹੋਈ ਗੋਲੀਬਾਰੀ ਦੀ ਘਟਨਾ ਤੇ ਵੀ ਆਪਣੀ ਗੱਲ ਰੱਖੀ| ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਬਣਾ ਕੇ ਰੱਖਣ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਦੀ ਹੈ, ਉਨ੍ਹਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ|