May 5, 2026
#ਭਾਰਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ ਦੀ ਮੈਂਬਰਸ਼ਿਪ ਰੱਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ. ਐਮ.ਸੀ) ਦੇ ਜਨਰਲ ਹਾਊਸ ਦੀ ਅੱਜ ਇਥੇ ਹੋਈ ਮੀਟਿੰਗ ਦੌਰਾਨ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਫੈਸਲਾ ਲਿਆ ਗਿਆ| ਜਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ| ਇਹ ਪਹਿਲੀ ਵਾਰੀ ਹੈ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕਿਸੇ ਦੀ ਮੈਂਬਰਸ਼ਿਪ ਰੱਦ ਕੀਤੀ ਹੋਵੇ|