ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ
ਕਾਨਪੁਰ – ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਬਿਲਹੌਰ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ-ਵੇਅ ਦੇ ਫਲਾਈਓਵਰ ਤੇ ਭਿਆਨਕ ਸੜਕ ਹਾਦਸਾ ਹੋ ਗਿਆ| ਇਕ ਤੇਜ਼ ਰਫਤਾਰ ਵਾਲਵੋ ਬੱਸ ਡਿਵਾਈਡਰ ਪਾਰ ਕਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ, ਜਿਸ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ| ਸੀਨੀਅਰ ਪੁਲੀਸ ਕਮਿਸ਼ਨਰ ਅਨਿਲ ਕੁਮਾਰ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਐਕਸਪ੍ਰੈਸ ਵੇਅ ਤੇ ਮਕਨਪੁਰ ਅਤੇ ਅਰੌਲ ਦਰਮਿਆਨ ਆਗਰਾ ਤੋਂ ਲਖਨਊ ਵੱਲ ਜਾ ਰਹੀ ਵਾਲਵੋ ਬੱਸ ਦੇ ਚਾਲਕ ਨੂੰ ਨੀਂਦ ਆ ਗਈ| ਇਸ ਨਾਲ ਬੱਸ ਬੇਕਾਬੂ ਹੋ ਕੇ ਦੂਜੀ ਲੇਨ ਵਿੱਚ ਚੱਲੀ ਗਈ ਅਤੇ ਲਖਨਊ ਵੱਲੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਗਈ| ਉਸ ਤੋਂ ਬਾਅਦ ਬੱਸ ਫਲਾਈਓਵਰ ਤੋਂ ਹੇਠਾਂ ਜਾ ਡਿੱਗੀ| ਉਨ੍ਹਾਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਫਾਰਚਿਊਨਰ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿਧਚ ਸਵਾਰ 5 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ| ਉਹਨਾਂ ਦੱਸਿਆ ਕਿ ਕਾਰ ਸਵਾਰ ਲੋਕ ਦਿੱਲੀ ਦੇ ਰਹਿਣ ਵਾਲੇ ਹਨ| ਘਟਨਾ ਦੇ ਸਮੇਂ ਬੱਸ ਵਿੱਚ ਜ਼ਿਆਦਾਤਰ ਯਾਤਰੀ ਸੌਂ ਰਹੇ ਸਨ ਅਤੇ ਇਕ 2 ਯਾਤਰੀਆਂ ਨੂੰ ਮਾਮੂਲੀ ਸੱਟ ਲੱਗੀ ਹੈ| ਜਿਨ੍ਹਾਂ ਨੂੰ ਬਿਲਹੌਲ ਦੇ ਸਿਹਤ ਕੇਂਦਰ ਭੇਜਿਆ ਗਿਆ ਹੈ|






