May 5, 2026
#ਖੇਡਾਂ

ਆਸਟਰੇਲੀਆ ’ਤੇ ਜਿੱਤ ਨਾਲ ਭਾਰਤ ਦਾ ਹੌਸਲਾ ਵਧੇਗਾ: ਮਿਤਾਲੀ

ਭਾਰਤ ਦੀ ਸਟਾਰ ਬੱਲੇਬਾਜ਼ ਮਿਤਾਲੀ ਰਾਜ ਨੇ ਸਪਿੰਨਰ ਪੂਨਮ ਯਾਦਵ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਹਿਲੇ ਮੈਚ ਵਿੱਚ ਆਸਟਰੇਲੀਆ ਵਰਗੀ ਮਜ਼ਬੂਤ ਟੀਮ ਨੂੰ ਹਰਾਉਣ ਨਾਲ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦਾ ਹੌਸਲਾ ਕਾਫ਼ੀ ਵਧੇਗਾ। ਪੂਨਮ ਦੀਆਂ ਚਾਰ ਵਿਕਟਾਂ ਦੀ ਬਦੌਲਤ ਭਾਰਤ ਨੇ ਮੇਜ਼ਬਾਨ ਆਸਟਰੇਲੀਆ ਨੂੰ ਪਹਿਲੇ ਮੈਚ ਵਿੱਚ 17 ਦੌੜਾਂ ਨਾਲ ਹਰਾਇਆ ਹੈ। ਮਿਤਾਲੀ ਨੇ ਆਈਸੀਸੀ ਦੇ ਬਿਆਨ ਵਿੱਚ ਕਿਹਾ, ‘‘ਹਰ ਕੋਈ ਆਸਟਰੇਲਿਆਈ ਬੱਲੇਬਾਜ਼ੀ ਬਾਰੇ ਗੱਲ ਕਰ ਰਿਹਾ ਹੈ, ਪਰ ਇਸ ਦੇ ਬਾਵਜੂਦ ਉਹ 132 ਦੌੜਾਂ ਦਾ ਟੀਚਾ ਹਾਸਲ ਨਹੀਂ ਕਰ ਸਕਿਆ।