ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾਇਆ
ਲੰਡਨ – ਬ੍ਰਿਟੇਨ ਦੀ ਇੱਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਰਿਮਾਂਡ 24 ਮਾਰਚ ਤੱਕ ਵਧਾ ਦਿੱਤਾ ਹੈ| ਉਸ ਨੇ ਪੰਜਾਬ ਨੈਸ਼ਨਲ ਬੈਂਕ (ਪੀ. ਐਨ. ਬੀ.) ਨਾਲ ਲਗਭਗ 2 ਅਰਬ ਡਾਲਰ ਦਾ ਘਪਲਾ ਅਤੇ ਮਨੀ ਲਾਂਡਰਿੰਗ ਦੇ ਸਿਲਸਿਲੇ ਵਿੱਚ ਭਾਰਤ ਦੇ ਹਵਾਲੇ ਕੀਤੇ ਜਾਣ ਦੇ ਮਾਮਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ| ਨੀਰਵ ਮੋਦੀ ਲੰਡਨ ਦੀ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਵਿੱਚ ਸੁਣਵਾਈ ਲਈ ਦੱਖਣ-ਪੱਛਮੀ ਲੰਡਨ ਵਿਚ ਵੈਂਡਸਵਰਕਥ ਜੇਲ ਤੋਂ ਵੀਡੀਓ ਲਿੰਕ ਰਾਹੀਂ ਪੇਸ਼ ਹੋਇਆ| ਨੀਰਵ ਮੋਦੀ ਦੀ ਹਵਾਲਗੀ ਦੇ ਮਾਮਲੇ ਵਿੱਚ ਸੁਣਵਾਈ 11 ਮਈ ਤੋਂ 5 ਦਿਨਾਂ ਤੱਕ ਚੱਲੇਗੀ|






