May 5, 2026
#ਭਾਰਤ

ਦਿੱਲੀ ਹਿੰਸਾ: ਗੋਕੁਲਪੁਰੀ ਨਾਲੇ ‘ਚੋਂ 1 ਅਤੇ ਭਾਗੀਰਥੀ ਵਿਹਾਰ ‘ਚੋਂ 2 ਲਾਸ਼ਾਂ ਮਿਲੀਆਂ ਮ੍ਰਿਤਕਾਂ ਦੀ ਗਿਣਤੀ ਹੋਈ 45

ਨਵੀਂ ਦਿੱਲੀ – ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਐਤਵਾਰ ਨੂੰ ਗੋਕੁਲਪੁਰੀ ਇਲਾਕੇ ਵਿੱਚ ਸਥਿਤ ਨਾਲੇ ਵਿੱਚੋਂ ਇੱਕ ਅਤੇ ਭਾਗੀਰਥੀ ਵਿਹਾਰ ਵਿੱਚੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਬਦਬੂ ਆਉਣ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾ ਕੇ ਲਾਸ਼ਾਂ ਬਰਾਮਦ ਕੀਤੀਆਂ। ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 45 ਹੋ ਗਈ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਪ੍ਰਸ਼ਾਸਨ ਲਾਸ਼ਾਂ ਦੀ ਪਛਾਣ ਕਰ ਰਿਹਾ ਹੈ।ਇਸ ਤੋਂ ਪਹਿਲਾਂ ਇਸ ਨਾਲੇ ਵਿੱਚੋਂ ਵੱਖ-ਵੱਖ ਇਲਾਕਿਆਂ ‘ਚੋਂ 3 ਲਾਸ਼ਾਂ ਬਰਾਮਦ ਹੋਈਆਂ ਸਨ।