Skip to content

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

Share this story

ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰਆਤ ਕੀਤੀ ਗਈ ਹੈ। ਉਨਾ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗ੍ਰੇਜ਼ੀ ਦੋਨਾਂ ਭਾਸ਼ਾਵਾਂ ਵਿੱਚ ਉਪਲਬਧ ਹੈ। ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰੰਤ ਲੈਣ ਵਿੱਚ ਮਦਦ ਮਿਲੇਗੀ। ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨਾਂ ਵਿੱਚੋਂ 28,466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨਾਂ ਕਿਹਾ ਕਿ ਦੂਜੇ ਪੜਾਅ ਵਿਚ 1.5 ਲੱਖ ਮਕਾਨਾਂ ਤੱਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਇਸ ਮੌਕੇ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Share this story
WRITTEN BY

BREAKING