Skip to content

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

Share this story

ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਧਰਨਿਆਂ ‘ਚ ਪੰਜਾਬ ਦੇ ਨਾਮੀ ਕਲਾਕਾਰਾਂ ਵੱਲੋਂ ਧਰਨਿਆਂ ਦੀ ਅਗਵਾਈ ਕੀਤੀ ਗਈ ਅਤੇ ਹਰ ਮੋਰਚੇ ‘ਤੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਾਥ ਦਿੱਤਾ। ਹੁਣ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਕਿਸਾਨਾਂ ਨਾਲ ਦਿੱਲੀ ਜਾਣ ਦਾ ਵੀ ਫੈਸਲਾ ਕੀਤਾ ਹੈ।ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਈ ਨਾਮਵਰ ਕਲਾਕਾਰਾਂ ਨੇ ਕਿਸਾਨਾਂ ਦੇ ਨਾਲ ਮਿਲ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵਿਚ ਹਿੱਸਾ ਲਿਆ। ਇਸ ਮੌਕੇ ਕੰਵਰ ਗਰੇਵਾਲ, ਰਾਖੀ ਹੁੰਦਲ, ਬਿੰਨੂ ਢਿੱਲੋਂ ਸਮੇਤ ਕਈ ਕਲਾਕਰ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਦੇ ਸਮੂਹ ਵਰਗ ਦੇ ਲੋਕਾਂ ਨੂੰ ਖੇਤੀ ਕਾਨੂੰਨ ਦੇ ਖਿਲਾਫ ਮਿਲ ਕੇ ਸੰਘਰਸ਼ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਪ੍ਰਦਰਸ਼ਨ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੰਨੂ ਢਿੱਲੋਂ ਅਤੇ ਕੰਵਰ ਗਰੇਵਾਲ ਨੇ ਪੰਜਾਬ ਦੇ ਸਮੂਹ ਵਰਗ ਦੇ ਲੋਕਾਂ ਨੂੰ ਖੇਤੀ ਕਾਨੂੰਨ ਦੇ ਖਿਲਾਫ ਮਿਲ ਕੇ ਸੰਘਰਸ਼ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਆਖਰੀ ਸੰਘਰਸ਼ ਹੈ ਕਿਉਂਕਿ ਕਿਸਾਨ ਉਤੇ ਅਗਰ ਇਹ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨ ਖਤਮ ਹੋ ਜਾਵੇਗਾ।

Share this story
WRITTEN BY

BREAKING