Skip to content

ਫਿਲਮ ਅਦਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ

Share this story

ਪੰਜਾਬੀ ਅਤੇ ਹਿੰਦੀ ਫ਼ਿਲਮਾਂ ਚ ਸਭ ਦੇ ਅਜੀਜ ਕਲਾਕਾਰ ਰਾਜ ਬੱਬਰ ਅਤੇ ਜੈ ਪ੍ਰਦਾ ਆਪਣੀ ਫਿਲਮ ਦੀ ਸ਼ੂਟਿੰਗ ਲਈ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਇਸ ਮੌਕੇ ਖਾਲਸੇ ਪੰਥ ਦੇ ਸਤਿਕਾਰਤ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਵੀ ਫਿਲਮ ਦੇ ਕੁਝ ਸੀਨ ਫਿਲਮਾਏ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਪਾਕ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਖਾਲਸਾ ਪੰਥ ਦੇ ਜਨਮ ਅਸਥਾਨ ‘ਤੇ ਪਹੁੰਚਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਫਿਲਮ ਦੀ ਸ਼ੂਟਿੰਗ ਲਈ ਇਥੇ ਪਹੁੰਚੇ ਹਨ। ਉਨ੍ਹਾਂ ਦੁਆਰਾ ਗੁਰੂ ਚਰਨ ਦੇ ਵਿੱਚ ਅਰਦਾਸ ਵੀ ਕੀਤੀ ਗਈ ਹੈ ਕਿ ਉਨ੍ਹਾਂ ਦੀ ਇਸ ਫਿਲਮ ਲੋਕਾਂ ਨੂੰ ਵੀ ਪਸੰਦ ਆਉਗੀ ਬਾਲੀਵੁੱਡ ਅਦਾਕਾਰਾ ਜੈ ਪ੍ਰਦਾ ਨੇ ਕਿਹਾ ਕਿ ਉਹ ਸਿੱਖ ਪੰਥ ਦੇ ਮਹਾਨ ਤਖਤ ਤੇ ਮੱਥਾ ਟੇਕ ਕੇ ਆਪਣੇ ਆਪ ਨੂੰ ਬਹੁਤ ਖੁਸ਼ ਮਹਿਸੂਸ ਕਰ ਰਹੀ ਹੈ। ਰਾਜ ਬੱਬਰ ਪਹਿਲਾਂ ਵੀ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਜੈ ਪ੍ਰਦਾ ਦੀ ਇਹ ਪਹਿਲੀ ਪੰਜਾਬੀ ਫਿਲਮ ਹੈ। ਇਨ੍ਹਾਂ ਅਦਾਕਾਰਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ, ਸਹਾਇਕ ਮੈਨੇਜਰ ਹਰਦੇਵ ਸਿੰਘ ਨੇ ਤਖਤ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।

Share this story
WRITTEN BY

BREAKING