Skip to content

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬਾਬਾ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

Share this story

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਥੇ ਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ, ਉਥੇ ਹੀ ਵਿਦੇਸ਼ਾਂ ਦੀਆਂ ਸੰਗਤਾਂ ਵੀ ਸ਼ੁੱਭ ਕਾਮਨਾਵਾਂ ਦੇ ਰਹੀਆਂ ਹਨ। ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਅਗਵਾਈ ਇਕ ਮਾਣਮੱਤਾ ਹੈ ਅਤੇ ਇਹ ਸੇਵਾ ਬੀਬੀ ਜਗੀਰ ਕੌਰ ਨੂੰ ਚੌਥੀ ਵਾਰ ਪ੍ਰਾਪਤ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਲਜੀਆਂ, ਜਨਰਲ ਸਕੱਤਰ ਸ. ਸੁਖਜਿੰਦਰ ਸਿੰਘ ਸੁਭਾਨਪੁਰ, ਚੇਅਰਮੈਨ ਦਿਲਬਾਗ ਸਿੰਘ, ਮਾਸਟਰ ਮਹਿੰਦਰ ਸਿੰਘ, ਸ. ਰਘਬੀਰ ਸਿੰਘ ਸੁਭਾਨਪੁਰ, ਸ. ਪ੍ਰੀਤਮ ਸਿੰਘ ਗਿਲਚੀਆਂ, ਸ. ਹਿੰਮਤ ਸਿੰਘ ਸਰਪੰਚ, ਸ. ਗਰੀਬ ਸਿੰਘ ਪਿਹੋਵਾ, ਸ. ਨਰਿੰਦਰ ਸਿੰਘ, ਸ. ਗੁਰਮੇਜ ਸਿੰਘ, ਸ. ਕੁਲਦੀਪ ਸਿੰਘ ਖ਼ਾਲਸਾ, ਸ. ਰਘਬੀਰ ਸਿੰਘ ਬੱਬੀ, ਸ. ਦਲੇਰ ਸਿੰਘ, ਸ. ਗੁਰਮੀਤ ਸਿੰਘ, ਸ. ਰਣਜੀਤ ਸਿੰਘ ਮਹਿਮਦਪੁਰ, ਸ. ਅਮਰੀਕ ਸਿੰਘ ਮੌਰਥਲੀ, ਸ. ਸਤਨਾਮ ਸਿੰਘ ਟਾਹਲੀ, ਸ. ਪਰਮਜੀਤ ਸਿੰਘ ਬੇਗੋਵਾਲ, ਸ. ਹਰਬਖ਼ਸ਼ ਸਿੰਘ ਟਾਹਲੀ ਆਦਿ ਪ੍ਰਮੁੱਖ ਸਿੱਖ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਹੈ।

Share this story
WRITTEN BY

BREAKING