Residents of Madanpura gathered in large numbers during campaign of Parvinder Sohana
ਪਿੰਡ ਮਦਨਪੁਰਾ ਵਿੱਚ ਪਰਵਿੰਦਰ ਸੋਹਾਣਾ ਦੇ ਹੱਕ ਵਿੱਚ ਉਮਡ਼ਿਆ ਲੋਕਾਂ ਦਾ ਇਕੱਠ
– ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮਦਨਪੁਰਾ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ
ਐਸ.ਏ.ਐਸ. ਨਗਰ (ਮੋਹਾਲੀ), 31 ਜਨਵਰੀ
ਵਿਧਾਨ ਸਭਾ ਹਲਕਾ ਮੋਹਾਲੀ ਤੋਂ ਚੋਣ ਮੈਦਾਨ ਵਿੱਚ ਪਹਿਲੀ ਵਾਰ ਨਿੱਤਰੇ ਸਥਾਨਕ ਅਕਾਲੀ-ਬਸਪਾ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਲੋਕਪ੍ਰਿਯਤਾ ਇੰਨੀ ਜ਼ਿਆਦਾ ਵਧ ਰਹੀ ਹੈ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰ ਮੋਹਾਲੀ ਅਤੇ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚੋਂ ਵੀ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।
ਪਿੰਡ ਮਦਨਪੁਰਾ ਵਿੱਚ ਵੀ ਅੱਜ ਡੋਰ-ਟੂ-ਡੋਰ ਚੋਣ ਪ੍ਰਚਾਰ ਦੌਰਾਨ ਘਰਾਂ ਵਿੱਚੋਂ ਆਪ-ਮੁਹਾਰੇ ਲੋਕਾਂ ਦੇ ਇਕੱਠ ਨੇ ਪਰਵਿੰਦਰ ਸੋਹਾਣਾ ਦੀ ਜਿੱਤ ਵੱਲ ਵਧਦੇ ਕਦਮ ਦਰਸਾਏ।
ਚੋਣ ਪ੍ਰਚਾਰ ਦੌਰਾਨ ਮਦਨਪੁਰਾ ਦੇ ਲੋਕਾਂ ਨੂੰ ਸੰਬੋਧਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਨਗਰ ਨਿਗਮ ਮੋਹਾਲੀ ਅਧੀਨ ਆਉਂਦੇ ਪਿੰਡਾਂ ਦੀ ਚੋਣਾਂ ਜਿੱਤਣ ਉਪਰੰਤ ਦਸ਼ਾ ਸੁਧਾਰੀ ਜਾਵੇਗੀ ਕਿਉਂਕਿ ਕਾਂਗਰਸ ਪਾਰਟੀ ਦੇ ਵਿਧਾਇਕ ਅਤੇ ਉਸ ਦੇ ਮੇਅਰ ਭਰਾ ਨੇ ਪਿੰਡਾਂ ਦੀ ਹਾਲਤ ਤਰਸਯੋਗ ਕਰ ਰੱਖੀ ਹੈ। ਪਿੰਡਾਂ ਦੇ ਲੋਕ ਪ੍ਰਾਪਰਟੀ ਟੈਕਸਾਂ ਦੇ ਨੋਟਿਸਾਂ ਤੋਂ ਹਮੇਸ਼ਾਂ ਦੁਖੀ ਹੀ ਰਹੇ ਹਨ। ਉਨ੍ਹਾਂ ਮਦਨਪੁਰਾ ਨਿਵਾਸੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ 20 ਫ਼ਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕਡ਼ੀ’ ਨੂੰ ਵੋਟਾਂ ਪਾ ਕੇ ਪੰਜਾਬ ਵਿੱਚ ਅਕਾਲੀ-ਬਸਪਾ ਗਠਜੋਡ਼ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਹਰ ਸਿੰਘ, ਬਹਾਦਰ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਬਲਕਾਰ ਸਿੰਘ, ਸਰਜਿੰਦਰ ਸਿੰਘ, ਕੁਲਵੰਤ ਸਿੰਘ, ਗੁਰਤੇਜ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਤਪਇੰਦਰ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ ਆਦਿ ਦੀ ਅਗਵਾਈ ਵਿੱਚ ਲੋਕਾਂ ਦੇ ਠਾਠਾਂ ਮਾਰਦੇ ਇਕੱਠੇ ਨੇ ਪਰਵਿੰਦਰ ਸਿੰਘ ਸੋਹਾਣਾ ਨੂੰ ਉਨ੍ਹਾਂ ਦੇ ਚੋਣ ਨਿਸ਼ਾਨ ਤੱਕਡ਼ੀ ਉਤੇ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ।






