Skip to content

ਨਵਜੋਤ ਸਿੱਧੂ ਰੋਡ ਰੇਜ ਮਾਮਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ

Share this story

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਵਿੱਚ ਉਨ੍ਹਾਂ ਖਿਲਾਫ ਚੱਲ ਰਹੇ ਰੋਡ ਰੇਜ ਮਾਮਲੇ ਦੀ ਅੱਜ ਸੁਣਵਾਈ ਹੈ। ਇਸ ਮਾਮਲੇ ‘ਚ ਨਜ਼ਰਸਾਨੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਦੀ ਲੜਾਈ ਹੋ ਗਈ।

ਹਾਈਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਗੈਰ-ਇਰਾਦਤਨ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ।

ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ‘ਚ ਸਿੱਧੂ ਨੇ ਗੁਰਨਾਮ ਸਿੰਘ ‘ਤੇ ਕਥਿਤ ਤੌਰ ‘ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਲਿਆ।

Share this story
WRITTEN BY

BREAKING