ਅਕਾਲੀ ਦਲ ਨੂੰ ਝਟਕਾ, ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਦਿੱਤਾ ਅਸਤੀਫ਼ਾ
ਖਰੜ ਵਿੱਚ ਬੀਸੀ ਵਰਗ ਨੂੰ ਨੁਮਾਇੰਦਗੀ ਨਾ ਮਿਲਣ ’ਤੇ ਜਤਾਈ ਨਾਰਾਜ਼ਗੀ, ਪਾਰਟੀ ਲੀਡਰਸ਼ਿਪ ਦੇ ਕੰਮਕਾਜ ’ਤੇ ਵੀ ਚੁੱਕੇ ਸਵਾਲ
ਚੰਡੀਗੜ੍ਹ, 26 ਅਕਤੂਬਰ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਪਾਰਟੀ ਵਿੱਚ ਵਰਕਰਾਂ ਦੀ ਅਣਦੇਖੀ ਅਤੇ ਜਥੇਬੰਦਕ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਰਾਇ ਨੂੰ ਲੋੜੀਂਦੀ ਅਹਿਮੀਅਤ ਨਾ ਮਿਲਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ।
ਸਥਾਨਕ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਆਮ ਲਾਲ ਮਾਜਰੀਆਂ ਨੇ ਦੱਸਿਆ ਕਿ ਉਨ੍ਹਾਂ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਕੇ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ।
ਅਕਾਲੀ ਦਲ ਨੂੰ ਝਟਕਾ: ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ



