Skip to content

ਵਿਜੀਲੈਂਸ ਵਲੋਂ ਜੂਨੀਅਰ ਲੇਖਾਕਾਰ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

Share this story

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਖ਼ੁਰਾਕ ਤੇ ਵੰਡ ਵਿਭਾਗ ਦੇ ਪਟਿਆਲ਼ਾ ਦਫਤਰ ਵਿਖੇ ਤਾਇਨਾਤ ਜੂਨੀਅਰ ਲੇਖਾਕਾਰ ਜਸਪਾਲ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਜੂਨੀਅਰ ਲੇਖਾਕਾਰ ਨੂੰ ਸ਼ਿਕਾਇਤਕਰਤਾ ਹਰਿਦਰ ਪਾਲ, ਮਾਲਕ ਸ੍ਰੀ ਰਾਮ ਸ਼ਰਨਮ ਰਾਈਸ ਮਿੱਲ, ਪਿੰਡ ਦੁਗਾਲ, ਪਾਤੜਾਂ, ਜਿਲਾ ਪਟਿਆਲ਼ਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੂਨੀਅਰ ਲੇਖਾਕਾਰ ਵਲੋਂ ਉਸ ਦੀ ਚੌਲ ਮਿੱਲ ਦੇ ਬਿੱਲ ਪਾਸ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਉਸ ਦੇ ਦਫਤਰ ਵਿੱਚੋਂ ਹੀ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲ਼ਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this story
WRITTEN BY

BREAKING