April 23, 2026
#ਭਾਰਤ

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਸੁਰੇਸ਼ ਕਾਇਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮੁਕੰਮਲ ਹੋਣ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ। ਸ੍ਰੀ ਚਿਦੰਬਰਮ ਨੂੰ 21 ਅਗਸਤ ਨੂੰ ਸੀਬੀਆਈ ਨੇ ਇਥੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 3 ਅਕਤੂਬਰ ਤੱਕ ਲਈ ਨਿਆਂਇਕ ਹਿਰਾਸਤ ’ਚ ਹੋਣ ਕਰਕੇ ਤਿਹਾੜ ਜੇਲ੍ਹ ’ਚ ਬੰਦ ਹਨ। ਉਂਜ ਸ੍ਰੀ ਚਿਦੰਬਰਮ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ।