ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਲਾਈ ਰੋਕ
ਵਧੀਆਂ ਕੀਮਤਾਂ ਕਾਰਨ ਚੁੱਕਿਆ ਕਦਮ
ਨਵੀਂ ਦਿੱਲੀ – ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨੇ ਅੱਜ ਇਕ ਵੱਡਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਕੇਂਦਰੀ ਵਪਾਰ ਤੇ ਸਨਅਤ ਮੰਤਰਾਲੇ ਨੇ ਪਿਆਜ਼ ਦੀ ਬਰਾਮਦ ਨੀਤੀ ‘ਚ ਸੋਧ ਕੀਤਾ ਹੈ। ਇਸ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਕਿ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਤੁਰੰਤ ਰੋਕ ਲਗਾ ਦਿੱਤੀ ਜਾਵੇ।






