ਭਾਰਤ ‘ਤੇ ਅੱਤਵਾਦੀ ਹਮਲੇ ਦਾ ਖਤਰਾ-ਅਮਰੀਕਾ ਨੇ ਕੀਤਾ ਚੌਕਸ
ਵਾਸ਼ਿੰਗਟਨ – ਭਾਰਤ ‘ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਦੇ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਕਾਬੂ ‘ਚ ਰੱਖੇ ਤਾਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾ ਸਕਦਾ ਹੈ। ਭਾਰਤ ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਰੱਖਿਆ ਮੰਤਰੀ ਰੈਂਡਲ ਸ਼ਰਾਈਵਰ ਨੇ ਵਾਸ਼ਿੰਗਟਨ ਦੀ ਜਨਤਾ ਨੂੰ ਕਿਹਾ ਕਿ ਕਸ਼ਮੀਰ ‘ਤੇ ਫੈਸਲੇ ਤੋਂ ਬਾਅਦ ਕਈਆਂ ਨੂੰ ਡਰ ਹੈ ਕਿ ਅੱਤਵਾਦੀ ਸਰਹੱਦ ਪਾਰ ਤੋਂ ਹਮਲਿਆਂ ਨੂੰ ਅੰਜ਼ਾਮ ਦੇ ਸਕਦੇ ਹਨ।






