September 28, 2026
#ਭਾਰਤ

ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਤਕ ਵਧਾਈ

ਨਵੀਂ ਦਿੱਲੀ – ਆਈਐੱਨਐਕਸ ਮੀਡੀਆ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਅੱਜ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਦਿੱਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ। ਚਿਦੰਬਰਮ ਨੂੰ 21 ਅਗਸਤ ਨੂੰ ਉਨ੍ਹਾਂ ਦੀ ਜੋਰ ਬਾਗ਼ ਵਿਚਲੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।