April 30, 2026
#ਪੰਜਾਬ

ਸੂਬੇ ਵਿੱਚ 41443 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 41443 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 24452 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 16991 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 11414 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 6150 ਟਨ ਅਤੇ ਪਨਸੱਪ ਵੱਲੋਂ 5427 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1461 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।