April 30, 2026
#ਪੰਜਾਬ #ਭਾਰਤੀ ਡਾਇਸਪੋਰਾ

ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਆਪਣੇ ਪਹਿਲੇ ਕੰਮ ਦੇ ਨਾਲ ਨਾਲ ਧਰਮ ਪ੍ਰਚਾਰ ਕਮੇਟੀ ਦਾ ਕੰਮ ਵੀ ਸੌਂਪਿਆ ਹੈ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸੇਵਾ ਨਿਭਾਅ ਰਹੇ ਸਨ, ਜੋ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਸਨ। ਅੱਜ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲਣ ਮੌਕੇ ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਨਵੀਂ ਜਿੰਮੇਵਾਰੀ ਨੂੰ ਸਭ ਦੇ ਸਹਿਯੋਗ ਨਾਲ ਨਿਭਾਉਣਗੇ। ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਮਨਜੀਤ ਸਿੰਘ, ਸ. ਨਿਰਵੈਲ ਸਿੰਘ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।