ਰਾਣਾ ਸੋਢੀ ਵੱਲੋਂ ਜਲੰਧਰ ਦੇ ਖੇਡ ਬੁਨਿਆਦੀ ਢਾਂਚੇ ਦੀ ਮੁਕੰਮਲ ਨੁਹਾਰ ਬਦਲਣ ਦਾ ਐਲਾਨ
ਪੰਜਾਬ ਐਂਡ ਸਿੰਧ ਬੈਂਕ 12ਵੀਂ ਬਾਰ ਬਣਿਆ ਚੈਂਪੀਅਨ
ਜਲੰਧਰ – ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਪੰਜਾਬ ਵੱਲੋਂ ਅੱਜ ਐਲਾਨ ਕੀਤਾ ਗਿਆ ਕੇ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਵਿਸ਼ਵ ਪੱਧਰ ‘ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਖੇਡ ਸਭਿਆਚਾਰ ਨੂੰ ਸ਼ਹਿਰ ਦੇ ਨਾਲ ਨਾਲ ਸੂਬੇ ਵਿੱਚ ਵੱਡਾ ਹੁਲਾਰਾ ਦਿੱਤਾ ਜਾ ਸਕੇ.ਇਹ ਐਲਾਨ ਖੇਡ ਮੰਤਰੀ ਵੱਲੋਂ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਜਲੰਧਰ ਵਿਖੇ ਪਿਛਲੇ ਨੌਂ ਦਿਨਾਂ ਤੋਂ ਕਰਵਾਏ ਜਾ ਰਹੇ 36ਵੇਂ ਇੰਡਿਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕੇ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਸਮੇ ਦੌਰਾਨ ਜਿਲ੍ਹੇ ਦੇ ਸਾਰੇ ਖੇਡ ਮੈਦਾਨਾਂ ਦੀ ਨੁਹਾਰ ਬਦਲਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕੇ ਖੇਡਾਂ ਦੇ ਸ਼ਹਿਰ ਜਲੰਧਰ ਵਿਖੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਲਈ ਪ੍ਰਾਈਵੇਟ ਖਿਡਾਰੀਆਂ ਦਾ ਵੀ ਸਹਿਜੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਸੂਬੇ ਦਾ ਖੇਡ ਸੱਭਿਆਚਾਰ ਖੇਡਾਂ ਦੇ ਖੇਤਰ ਵਿੱਚ ਲੰਬੇ ਸਮੇਂ ਤੱਕ ਉੱਚ ਦਰਜੇ ਦੇ ਖਿਡਾਰੀ ਪੈਦਾ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗਾ.ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਕਮ ਚੇਅਰਮੈਨ ਸੁਰਜੀਤ ਹਾਕੀ ਸੋਸਾਇਟੀ ਵੱਲੋਂ ਉਠਾਈਆਂ ਗਈਆਂ ਮੰਗਾਂ ‘ਤੇ ਰਾਣਾ ਸੋਢੀ ਨੇ ਕਿਹਾ ਕੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੁਰਜੀਤ ਹਾਕੀ ਸਟੇਡੀਅਮ ਵਿਖੇ ਨਵਾਂ ਐਸਟ੍ਰੋਟਰਫ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕੇ ਇਹ ਸਮੇ ਦੀ ਲੋੜ ਹੈ ਕੇ ਉਭਰਦੇ ਹਾਕੀ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਦੇ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਵਿਸ਼ਵ ਪੱਧਰ ਖੇਡ ਮੈਦਾਨ ਮੁਹਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਖਾਸਕਰਕੇ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕਰਕੇ ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਗਈ ਹੈ.ਉਹਨਾਂ ਕਿਹਾ ਕੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਦੀ ਅਣਥੱਕ ਯਤਨ ਕੀਤੇ ਜਾ ਰਹੇ ਹਨ.ਅਤੇ ਇਸ ਕਰਕੇ ਪੰਜਾਬ ਵਿੱਚ ਨਵੀਂ ਖੇਡ ਨੀਤੀ ਬਣਾਈ ਗਈ ਹੈ.ਇਸ ਮੌਕੇ ਤੇ ਸੁਰਜੀਤ ਹਾਕੀ ਅਕੈਡਮੀ ਨੂੰ 21 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕਰਦਿਆਂ ਖੇਡ ਮੰਤਰੀ ਵਲੋਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਖਿਡਾਰੀ ਪੈਦਾ ਕਰਨ ਲਈ ਕੀਤੇ ਜਾ ਰਹੇ ਬੇਮਿਸਾਲ ਅਤੇ ਅਣਥੱਕ ਯਤਨਾਂ ਦੀ ਸ਼ਲਾਘਾ ਵੀ ਕੀਤੀ ਗਈ’ਪੰਜਾਬ ਐਂਡ ਸਿੰਧ ਬੈਂਕ ਨੇ ਇੰਡੀਅਨ ਆਇਲ ਨੂੰ ਪੈਨਲਟੀ ਸ਼ੂਟਆਊਟ ਵਿੱਚ 6-3 ਨਾਲ ਪਰਾਜਿਤ ਕੀਤਾ।ਗਾਇਕਾਰ ਗੁਰਨਾਮ ਭੁੱਲਰ ਨੇ ਆਪਣੇ ਗਾਣੇ’ਤੇਰੇ ਗੁੱਟ ਨੂੰ ਕੜਾ ਸਰਦਾਰਨੀਏ ‘ਗਾ ਕੇ ਦਰਸ਼ਕਾਂ ਨੂੰ ਨੱਚਣ ਤੇ ਮਜਬੂਰ ਕਰ ਦਿੱਤਾ ਅਤੇ ਦਰਸ਼ਕਾਂ ਦੀ ਫ਼ਰਮਾਇਸ਼ ਤੇ ਦੁਬਾਰਾ ਗਾਣਾ ਗਾਉਣਾ ਪਿਆ.ਇਸ ਮੌਕੇ ਵਿਧਾਇਕ ਪਰਗੱਟ ਸਿੰਘ ਅਤੇ ਸੁਸ਼ੀਲ ਕੁਮਾਰ ਰਿੰਕੂ,ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ,ਚੇਅਰਮੈਨ ਪਨਸਪ ਸ਼੍ਰੀ ਤਜਿੰਦਰ ਸਿੰਘ ਬਿੱਟੂ,ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ,ਸੁਰਜੀਤ ਸਿੰਘ ਭਾਪਾ ਆਦਿ ਹਾਜਿਰ ਸਨ।






