April 28, 2026
#ਪੰਜਾਬ

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

92.55 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ

ਚੰਡੀਗੜ – ਪੰਜਾਬ ਵਿੱਚ 24 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6704838 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵੱਲੋਂ 453697ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 6781.60 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 6629445 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 75393 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 2690973 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 1745143 ਟਨ ਅਤੇ ਪਨਸਪ ਵੱਲੋਂ 120776 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 794307 ਮੀਟਿ੍ਰਕ ਟਨ ਅਤੇ ਐਫ.ਸੀ.ਆਈ ਵਲੋਂ 108246 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 72 ਘੰਟੇ ਅੰਦਰ ਚੁੱਕਾਈ ਵਾਲੇ ਨਿਯਮ ਮੁਤਾਬਕ 92.55 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।