ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ’ਚ ਵਾਧਾ
ਨਵੀਂ ਦਿੱਲੀ – ਅਗਸਤਾਵੈਸਟਲੈਂਡ ਹੈਲੀਕਾਪਟਰ ਘੁਟਾਲੇ ਸਬੰਧੀ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੇ ਭਾਣਜੇ ਰਤੁਲ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ 2 ਨਵੰਬਰ ਤੱਕ ਦਾ ਵਾਧਾ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੁਰੀ ਦੀ ਨਿਆਂਇਕ ਹਿਰਾਸਤ ਵਿੱਚ ਵਾਧੇ ਦੀ ਮੰਗ ਸਬੰਧੀ ਦਾਇਰ ਅਰਜ਼ੀ ’ਤੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਨੇ ਪੁਰੀ ਨੂੰ ਜੇਲ੍ਹ ਭੇਜ ਦਿੱਤਾ। ਈਡੀ ਵਲੋਂ ਪੁਰੀ ਨੂੰ 4 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।






