ਚੀਫ ਜਸਟਿਸ ਨੇ ਹਾਈ ਕੋਰਟ ਦੇ 3 ਜੱਜਾਂ ਨੂੰ ਚੁਕਾਈ ਸਹੁੰ
ਚੰਡੀਗੜ – ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 3 ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਜਸਟਿਸ ਸ੍ਰੀ ਸੁਵੀਰ ਸਹਿਗਲ, ਜਸਟਿਸ ਸ੍ਰੀ ਗਿਰੀਸ਼ ਅਗਨੀਹੋਤਰੀ ਅਤੇ ਜਸਟਿਸ ਸ੍ਰੀਮਤੀ ਅਲਕਾ ਸਰੀਨ ਵੱਲੋਂ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫ਼ਸਰ, ਸੀਨੀਅਰ ਐਡਵੋਕੇਟ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।






