ਜਥੇ. ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਸਮੂਹ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ
ਹਾਥੀ, ਘੋੜੇ ਅਤੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਖੇ ਆਖੰਡ ਪਾਠਾਂ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ।ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ,ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸੰਗਤਾਂ ਨੂੰ ਬੰਦੀ ਛੋੜ ਦੀ ਦਿਵਸ ਦੀ ਵਧਾਈ ਦਿੰਦਿਆਂ ਬੁੱਢਾ ਦਲ ਦੇ ਸ਼ਾਨਾਮਤੇ ਇਤਿਹਾਸ ਨਾਲ ਵੀ ਸਾਂਝ ਪਾਈ।ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਤਖ਼ਤਾਂ ਤੋ ਆਏ ਸਿੰਘ ਸਾਹਿਬਾਨ ਅਤੇ ਵੱਖ ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ। ਇਸ ਵਕਤ ਬਾਬਾ ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਬੰਦੀ ਛੋੜ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਮਹੱਲੇ ਦੀ ਆਰੰਭਤਾ ਹੋਈ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ।






