April 25, 2026
#ਪੰਜਾਬ

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਚੰਡੀਗੜ੍ਹ – ਸਮਾਜ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ ਨਗਰ ਵਿਖੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਥੇ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਦੀ ਸਹੁੰ ਚੁਕਾਈ। ਅਧਿਕਾਰੀਆਂ ਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਓਰੋ ਦੇ ਚੀਫ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਾਡੀ ਨੈਤਿਕ ਡਿਊਟੀ ਹੈ। ਉਹਨਾਂ ਕਿਹਾ ਕਿ ਮੌਜੂਦਾ ਸੰਦਰਭ ਵਿਚ ਸਾਡੀ ਜਿੰਮੇਵਾਰੀ ਵਿੱਚ ਵਾਧਾ ਹੋਇਆ ਹੈ ਅਤੇ ਸਾਨੂੰ ਇਸ ਚੁਣੌਤੀ ਨੂੰ ਪਾਰਦਰਸਤਾ, ਜਵਾਬਦੇਹੀ ਅਤੇ ਭ੍ਰਿਸਟਾਚਾਰ ਮੁਕਤ ਪ੍ਰਸਾਸਨ ਦੀ ਨੀਤੀ ਪ੍ਰਤੀ ਲੋਕ ਜਾਗਰੂਕਤਾ ਪੈਦਾ ਕਰਨ ਦੇ ਇੱਕ ਅਵਸਰ ਵਜੋਂ ਵਰਤਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਭ੍ਰਿਸਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਬਿਓਰੋ ਵੱਲੋਂ ਇਸ ਹਫਤੇ ਦੌਰਾਨ ਸੂਬੇ ਭਰ ਵਿੱਚ ਖਾਸਕਰ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਸਰਕਾਰੀ ਦਫਤਰਾਂ ਵਿੱਚ ਭ੍ਰਿਸਟਾਚਾਰ ਦੀ ਰੋਕਥਾਮ ਲਈ ਸੂਬਾ ਵਿਜੀਲੈਂਸ ਬਿਓਰੋ ਵੱਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਹਫਤੇ ਦੌਰਾਨ, ਵਿਜੀਲੈਂਸ ਬਿਓਰੋ ਭਾਸਨ ਅਤੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨਾਲ ਜੁੜੇਗਾ ਤਾਂ ਜੋ ਇਸ ਬੁਰਾਈ ਵਿਰੁੱਧ ਦ੍ਰਿੜਤਾ ਨਾਲ ਖੜੇ ਹੋਣ ਲਈ ਉਨ੍ਹਾਂ ਨੂੰ ਮਜਬੂਤ ਬਣਾਇਆ ਜਾ ਸਕੇ। ਵਿਜੀਲੈਂਸ ਬਿਓਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫਤਾ “ਇਮਾਨਦਾਰੀ – ਜੀਵਨ ਦਾ ਇਕ ਰਾਹ’ ਦੇ ਵਿਸੇ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਫਤੇ ਦੌਰਾਨ ਸਾਡਾ ਧਿਆਨ ਭ੍ਰਿਸਟਾਚਾਰ ਦੀ ਰੋਕਥਾਮ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵੱਲ ਹੋਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ, ਵਿਜੀਲੈਂਸ ਬਿਓਰੋ ਉਨ੍ਹਾਂ ਸਮੂਹਾਂ ਦੀ ਪਛਾਣ ਕਰੇਗਾ ਜਿਨ੍ਹਾਂ ਨੂੰ ਆਮ ਤੌਰ ‘ਤੇ ਭ੍ਰਿਸਟਾਚਾਰ ਵਿੱਚ ਸਾਮਲ ਹੋਣ ਲਈ ਜੰਿਮੇਵਾਰ ਠਹਿਰਾਇਆ ਗਿਆ ਸੀ ਅਤੇ ਉਨ੍ਹਾਂ ਦੇ ਕੰਮਕਾਜ ਦੇ ਢੰਗ ਵਿਚ ਬਦਲਾਅ ਲਿਆਉਣ ਲਈ ਉਨ੍ਹਾਂ ਦਾ ਮਾਰਗ ਦਰਸਨ ਕਰੇਗਾ।