April 22, 2026
#ਪ੍ਰਮੁੱਖ ਖ਼ਬਰਾਂ #ਭਾਰਤ

ਅੱਤਵਾਦੀ ਹਮਲੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਮਦਦ ਦੇਵਾਂਗੇ : ਮਮਤਾ ਬੈਨਰਜੀ

ਨਵੀਂ ਦਿੱਲੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਮੁਰਸ਼ੀਦਾਬਾਦ ਜ਼ਿਲੇ ਦੇ 5 ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ| ਬੈਨਰਜੀ ਨੇ ਇਨ੍ਹਾਂ ਕਤਲਾਂ ਨੂੰ ਬੇਰਹਿਮ ਦੱਸਿਆ ਅਤੇ ਘਟਨਾ ਤੇ ਦੁੱਖ ਜ਼ਾਹਰ ਕੀਤਾ| ਬੈਨਰਜੀ ਨੇ ਆਪਣੇ ਟਵਿੱਟਰ ਹੈਂਡਲ ਤੇ ਲਿਖਿਆ, ”ਕਸ਼ਮੀਰ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲਾਂ ਤੋਂ ਮੈਂ ਹੈਰਾਨ ਅਤੇ ਬਹੁਤ ਦੁਖੀ ਹਾਂ| ਮੁਰਸ਼ੀਦਾਬਾਦ ਦੇ 5 ਮਜ਼ਦੂਰਾਂ ਨੇ ਆਪਣੀ ਜਾਨ ਗੁਆ ਦਿੱਤੀ| ਕੋਈ ਵੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਨੂੰ ਦੂਰ ਨਹੀਂ ਕਰ ਸਕਦੀ|” ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ| ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਮੰਗਲਵਾਰ ਨੂੰ ਅੱਤਵਾਦੀ ਹਮਲੇ ਵਿੱਚ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲੇ ਦੇ ਰਹਿਣ ਵਾਲੇ 5 ਮਜ਼ਦੂਰ ਮਾਰੇ ਗਏ|