April 24, 2026
#ਪ੍ਰਮੁੱਖ ਖ਼ਬਰਾਂ #ਭਾਰਤ

ਅੱਤਵਾਦ ਵਿਰੁੱਧ ਲੜਾਈ ਚ ਭਾਰਤ-ਜਰਮਨੀ ਇਕੱਠੇ, ਦੋਹਾਂ ਦੇਸ਼ਾਂ ਚ ਹੋਏ 17 ਸਮਝੌਤੇ

ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਇੱਥੇ ਦੋ-ਪੱਖੀ ਵਾਰਤਾ ਕੀਤੀ ਅਤੇ ਅੱਤਵਾਦ ਵਿਰੁੱਧ ਲੜਾਈ ‘ਚ ਇਕ-ਦੂਜੇ ਦਾ ਸਾਥ ਦੇਣ ਦੀ ਗੱਲ ਕਹੀ। ਭਾਰਤ ਅਤੇ ਜਰਮਨੀ ਦਰਮਿਆਨ ਇਸ ਦੌਰਾਨ ਕੁੱਲ 17 ਸਮਝੌਤੇ ਹੋਏ। ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਅਤੇ ਜਰਮਨੀ ਅੱਤਵਾਦ ਵਿਰੁੱਧ ਲੜਾਈ ‘ਚ ਇਕੱਠੇ ਹਨ।ਸਾਂਝੀ ਪ੍ਰੈੱਸ ਕਾਨਫੰਰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚਾਂਸਲਰ ਮਾਰਕੇਲ ਨੂੰ ਜਰਮਨੀ ਅਤੇ ਯੂਰਪ ਹੀ ਨਹੀਂ ਸਗੋਂ ਵਿਸ਼ਵ ਦੀ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਮੁੱਖ ਨੇਤਾਵਾਂ ‘ਚ ਗਿਣਿਆ ਜਾਂਦਾ ਹੈ। ਪਿਛਲੇ ਲਗਭਗ ਡੇਢ ਦਹਾਕੇ ਤੋਂ ਚਾਂਸਲਰ ਦੇ ਰੂਪ ‘ਚ ਉਨ੍ਹਾਂ ਨੇ ਭਾਰਤ-ਜਰਮਨੀ ਸੰਬੰਧਾਂ ਨੂੰ ਮਜ਼ਬੂਤ ਕਰਨ ‘ਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਇਸ ਲਈ ਮੈਂ ਉਨ੍ਹਾਂ ਦੇ ਪ੍ਰਤੀ ਆਭਾਰ ਜ਼ਾਹਰ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਹਰ 2 ਸਾਲ ਦੇ ਅੰਤਰਾਲ ‘ਤੇ ਹੋਣ ਵਾਲੀਆਂ ਤਿੰਨ ਆਈ.ਜੀ.ਸੀ. ਬੈਠਕਾਂ ‘ਚ ਚਾਂਸਲਰ ਮਾਰਕੇਲ ਨਾਲ ਹਿੱਸਾ ਲੈਣ ਦਾ ਮੈਨੂੰ ਮੌਕਾ ਮਿਲਿਆ ਹੈ, ਇਸ ਨਾਲ ਹਰ ਖੇਤਰ ‘ਚ ਸਾਡਾ ਸਹਿਯੋਗ ਹੋਰ ਵੀ ਡੂੰਘਾ ਹੋਇਆ ਹੈ। ਅੱਜ ਜਿਨ੍ਹਾਂ ਸਮਝੌਤਿਆਂ ‘ਤੇ ਦਸਤਖ਼ਤ ਹੋਏ ਹਨ, ਉਹ ਇਸ ਗੱਲ ਦਾ ਪ੍ਰਤੀਕ ਹੈ।