ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ
ਸੁਲਤਾਨਪੁਰ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਹੱਟ ਸਾਹਿਬ ਤੋਂ ਮਹੱਲੇ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਗੁਰਬਾਣੀ ਦਾ ਮਨੋਰਥ ਕੀਰਤਨ ਕੀਤਾ।ਘੋੜਿਆਂ ਦੇ ਜਥੇਦਾਰ ਬਾਬਾ ਇੰਦਰ ਸਿੰਘ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣੂ ਕਰਵਾਇਆ।ਇਸ ਸਮੇਂ ਬੁੱਢਾ ਦਲ ਦੇ ਸ਼ਾਨਾਮਤੇ ਇਤਿਹਾਸ ਨਾਲ ਵੀ ਸਾਂਝ ਪਾਈ।ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।ਇਸ ਸਮੇਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਨੇ ਸੰਬੋਧਨ ਕਰਦਿਆਂ ਕਿਹਾ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਸੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਂਘ ਦਲਾਂ ਵਲੋਂ ਰਲ ਕੇ ਮਹੱਲਾ ਕੱਢਿਆ ਜਾ ਰਿਹਾ ਹੈ ।ਬੁੱਢਾ ਦਲ ਗੁਰੂ ਮਹਾਰਾਜ ਦੀਆਂ ਅਪਾਰ ਬਖਸ਼ਿਸ਼ਾਂ ਰਹੀਆਂ ਹਨ ਤਰਨਾ ਦਲ ਬੁੱਢਾ ਦਲ ਤੋਂ ਸਹਿਯੋਗ ਤੇ ਅਗਵਾਈ ਲੈ ਕੇ ਕੌਮ ਦੀ ਚੜਦੀ ਕਲਾ ਲਈ ਯੋਗ ਦਾਨ ਪਾਉਂਦੇ ਰਹੇ ਹਨ। ਹਰ ਮੋਰਚੇ ਤੇ ਨਿਹੰਗ ਸਿੰਘ ਅੱਗੇ ਹੋ ਕੇ ਕੁਰਬਾਨੀਆਂ ਦੇਂਦੇ ਰਹੇ ਹਨ।ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਸਿਖਆਵਾਂ ਤੇ ਚੱਲਣ ਦੀ ਅਪੀਲ ਕੀਤੀ।ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਅਤੇ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਿਧੀ ਚੰਦ ਨੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਹੱਲੇ ‘ਚ ਸਮੂਲੀਅਤ ਕੀਤੀ।ਉਪਰੰਤ ਮਹੱਲੇ ਦੀ ਆਰੰਭਤਾ ਹੋਈ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸਮੂਲੀਅਤ ਕੀਤੀ।ਗੁਰਦੁਆਰਾ ਅਕਾਲ ਬੂੰਗਾ ਛਾਉਣੀ ਬੁੱਢਾ ਦਲ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ਹੀਦ ਊਧਮ ਸਿੰਘ ਚੌਕ, ਸਦਰ ਬਜ਼ਾਰ, ਆਰੀਆ ਸਮਾਜ ਚੌਕ, ਸੰਤ ਘਾਟ ਚੌਕ ਅਨਾਜ ਮੰਡੀ ਥਾਨੀ ਹੁੰਦਾ ਹੋਇਆ ਗੁਰਦੁਆਰਾ ਸੰਤ ਘਾਟ ਦੇ ਨਿਜਦੀਕ ਗਰਾਊਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ।ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘ ਗਰਾਂਉਡ ਵਿੱਚ ਸ਼ਾਮਲ ਹੋਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਜਥੇਦਾਰ ਬਾਬਾ ਤਰਸੇਮ ਸਿੰਘ ਮੋਰਾਂਵਾਲੀ ਢਾਢੀ,ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ,ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਬ ਸਿੰਘ ਵੱਲਾ, ਬਾਬਾ ਲਾਲ ਸਿੰਘ ਰਾਮਪੁਰਾ ਫੁਲ, ਬਾਬਾ ਰਾਏ ਸਿੰਘ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਬਾਬਾ ਚੋਜਾ ਸਿੰਘ ਤਰਨਤਾਰਨ, ਬਾਬਾ ਸ਼ੇਰ ਸਿੰਘ, ਬਾਬਾ ਮੈਹਣਾ ਸਿੰਘ, ਬਾਬਾ ਸੁੱਖਾ ਸਿੰਘ ਖਿਆਲਾ ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਰਣਯੋਧ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਪ੍ਰਤਾਪ ਸਿੰਘ ਢੂੰਡਾ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ,ਬਾਬਾ ਮਲੂਕ ਸਿੰਘ ਅਨੰਦਪੁਰ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਅਰਜਨ ਸਿੰਘ ਸ਼ਿਵਜੀ, ਬਾਬਾ ਦਲਜੀਤ ਸਿੰਘ ਦੁੱਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਖੜਕ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ






